ਤਾਜਾ ਖਬਰਾਂ
ਆਕਸਫ਼ੋਰਡ ਸਕੂਲ ਵੱਲੋਂ ਰਾਜਵਿੰਦਰ ਸਿੰਘ ਵਾਸੀ ਡੋਡ, ਜੀਨਤ ਬਾਵਾ ਵਾਸੀ ਕਲਿਆਣ ਸੁੱਖਾ, ਹਰਮਨਦੀਪ ਕੌਰ ਵਾਸੀ ਕਲਿਆਣ ਸੁੱਖਾ ਅਤੇ ਨਵਰੀਤ ਕੌਰ ਵਾਸੀ ਭਗਤਾ ਭਾਈ ਨੇ ਕਨਕਲੇਵ ਵਿੱਚ ਸ਼ਿਰਕਤ ਕੀਤੀ। ਵਿਦਿਆਰਥੀਆਂ ਨੇ ਵੱਖ-ਵੱਖ ਕਮੇਟੀਆਂ ਵਿੱਚੋਂ ‘ਇੰਡੀਅਨ ਪਾਰਲੀਮੈਂਟ ਸੈਸ਼ਨ’ ਦੀ ਚੋਣ ਕੀਤੀ।
ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਪਾਰਟੀਆਂ ਦੀ ਨੁਮਾਇੰਦਗੀ ਕਰਦਿਆਂ ਅਹਿਮ ਮੁੱਦਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਗੰਭੀਰ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਇਸ ਗਤੀਵਿਧੀ ਰਾਹੀਂ ਉਨ੍ਹਾਂ ਨੂੰ ਲੋਕਤੰਤਰ, ਸੰਸਦੀ ਪ੍ਰਕਿਰਿਆ ਅਤੇ ਵਿਚਾਰ ਪ੍ਰਗਟਾਵੇ ਨਾਲ ਸਬੰਧਤ ਮਹੱਤਵਪੂਰਨ ਤਜਰਬਾ ਹਾਸਲ ਹੋਇਆ।
ਕਨਕਲੇਵ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦ ਆਕਸਫ਼ੋਰਡ ਸਕੂਲ ਨੂੰ ਉਸ ਦੀ ਭਾਗੀਦਾਰੀ ਅਤੇ ਯੋਗਦਾਨ ਲਈ ‘ਫੈਕਲਟੀ ਐਵਾਰਡ’ ਨਾਲ ਵੀ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਐਸ.ਐਸ.ਟੀ. ਅਧਿਆਪਕ ਵਰੁਣ ਸ਼ੁਕਲਾ ਦੀ ਅਗਵਾਈ ਹੇਠ ਕਨਕਲੇਵ ਵਿੱਚ ਸ਼ਾਮਲ ਹੋਏ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਿਆਨਵਰਧਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋ, ਜਨਰਲ ਸਕੱਤਰ ਰਾਜਵਿੰਦਰ ਸਿੰਘ ਸੋਢੀ ਅਤੇ ਸਰਪੰਚ ਗੁਰਮੀਤ ਸਿੰਘ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਅਜਿਹੀਆਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
Get all latest content delivered to your email a few times a month.