IMG-LOGO
ਹੋਮ ਪੰਜਾਬ: ਘਰੇਲੂ ਵਿਵਾਦ ਤੋਂ ਪਰੇਸ਼ਾਨ 35 ਸਾਲਾ ਨੌਜਵਾਨ ਨੇ ਨਿਗਲੀ ਜ਼ਹਿਰੀਲੀ...

ਘਰੇਲੂ ਵਿਵਾਦ ਤੋਂ ਪਰੇਸ਼ਾਨ 35 ਸਾਲਾ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਵਸਤੂ, ਇਲਾਜ ਦੌਰਾਨ ਮੌਤ

Admin User - Sep 05, 2026 05:51 PM
IMG

ਸੰਗਰੂਰ ਜ਼ਿਲ੍ਹੇ ਦੇ ਨੇੜਲੇ ਪਿੰਡ ਖਡਿਆਲ ਵਿੱਚ ਘਰੇਲੂ ਵਿਵਾਦ ਦੇ ਚੱਲਦਿਆਂ 35 ਸਾਲਾ ਨੌਜਵਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ ਪੁੱਤਰ ਦਲਵਾਰਾ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਮੇਲ ਸਿੰਘ ਦਾ ਕਰੀਬ 17 ਸਾਲ ਪਹਿਲਾਂ ਕੁਲਦੀਪ ਕੌਰ ਨਾਲ ਵਿਆਹ ਹੋਇਆ ਸੀ ਅਤੇ ਉਨ੍ਹਾਂ ਦਾ ਇੱਕ 15-16 ਸਾਲ ਦਾ ਪੁੱਤਰ ਵੀ ਹੈ। ਪਰਿਵਾਰ ਅਨੁਸਾਰ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਜ਼ਮੀਨ ਆਪਣੇ ਨਾਮ ਕਰਵਾਉਣ ਨੂੰ ਲੈ ਕੇ ਗੁਰਮੇਲ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਵਿਵਾਦ ਚੱਲ ਰਿਹਾ ਸੀ।

ਪਰਿਵਾਰ ਨੇ ਦੋਸ਼ ਲਗਾਇਆ ਕਿ 3 ਸਤੰਬਰ ਨੂੰ ਕੁਝ ਵਿਅਕਤੀਆਂ ਵੱਲੋਂ ਗੁਰਮੇਲ ਸਿੰਘ ਨੂੰ ਕਥਿਤ ਤੌਰ ’ਤੇ ਡਰਾਇਆ-ਧਮਕਾਇਆ ਗਿਆ, ਜਿਸ ਤੋਂ ਬਾਅਦ ਉਸ ਨੇ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ। ਹਾਲਤ ਵਿਗੜਨ ’ਤੇ ਪਰਿਵਾਰ ਨੇ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਸ਼ਨੀਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮਾਮਲੇ ਸਬੰਧੀ ਥਾਣਾ ਛਾਜਲੀ ਦੇ ਐਸਐਚਓ ਇੰਸਪੈਕਟਰ ਕਮਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਪਤਨੀ ਕੁਲਦੀਪ ਕੌਰ, ਸੁਖਵਿੰਦਰ ਸਿੰਘ ਵਾਸੀ ਖਡਿਆਲ ਅਤੇ ਗੁਰਸੇਵਕ ਸਿੰਘ ਵਾਸੀ ਕੁਲਰੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਥਾਨਕ ਸਿਵਲ ਹਸਪਤਾਲ ਵਿੱਚ ਇਕੱਠੇ ਹੋ ਗਏ। ਪਰਿਵਾਰ ਵੱਲੋਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕੀਤਾ ਗਿਆ, ਜਦਕਿ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਕਰ ਰਹੇ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.