ਤਾਜਾ ਖਬਰਾਂ
ਦੱਸਿਆ ਜਾ ਰਿਹਾ ਹੈ ਕਿ ਰੇਲਿੰਗ ਲਗਾਉਣ ਲਈ ਲੋੜੀਂਦਾ ਸਮਾਨ ਮੌਕੇ ’ਤੇ ਮੌਜੂਦ ਹੋਣ ਦੇ ਬਾਵਜੂਦ ਕੰਮ ਲੰਬੇ ਸਮੇਂ ਤੱਕ ਸ਼ੁਰੂ ਨਹੀਂ ਹੋ ਸਕਿਆ। ਇਸ ਕਾਰਨ ਲੋਕਾਂ ਵੱਲੋਂ ਇਹ ਸਵਾਲ ਉਠਾਇਆ ਜਾ ਰਿਹਾ ਹੈ ਕਿ ਜਦੋਂ ਸੁਰੱਖਿਆ ਨਾਲ ਜੁੜੇ ਕੰਮ ਲਈ ਸਾਮਾਨ ਵੀ ਉਪਲਬਧ ਹੈ ਤਾਂ ਫਿਰ ਇਸ ਵਿੱਚ ਦੇਰੀ ਕਿਉਂ ਕੀਤੀ ਗਈ।
ਅੱਜ ਪੀ.ਡਬਲਯੂ.ਡੀ. ਵਿਭਾਗ ਦੇ ਅਧਿਕਾਰੀ ਜਦੋਂ ਰੇਲਿੰਗ ਲਗਾਉਣ ਲਈ ਮੌਕੇ ’ਤੇ ਪਹੁੰਚੇ ਤਾਂ ਉੱਥੇ ਕੁਝ ਲੋਕਾਂ ਵੱਲੋਂ ਧਰਨਾ ਲਗਾਏ ਜਾਣ ਕਾਰਨ ਕੰਮ ਪ੍ਰਭਾਵਿਤ ਹੋ ਗਿਆ। ਦੋਸ਼ ਲਗਾਇਆ ਗਿਆ ਕਿ ਕੁਝ ਦੁਕਾਨਦਾਰਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਬਾਹਰੋਂ ਲੋਕ ਬੁਲਾ ਕੇ ਧਰਨਾ ਲਗਵਾਇਆ। ਇਸ ਕਾਰਨ ਰੇਲਿੰਗ ਲਗਾਉਣ ਦੀ ਕਾਰਵਾਈ ਮੁੜ ਰੁਕ ਗਈ।
ਮਾਮਲੇ ਨੂੰ ਲੈ ਕੇ ਪੰਜਾਬ ਦੇ ਪੀ.ਡਬਲਯੂ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਝਾਂਸੀ ਰਾਣੀ ਚੌਂਕ ਨੇੜੇ ਰੇਲਵੇ ਪੁਲ ਦੀ ਸੁਰੱਖਿਆ ਰੇਲਿੰਗ ਹਰ ਹਾਲਤ ਵਿੱਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਉਹ ਜਲਦ ਹੀ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਕੰਮ ਨੂੰ ਮੁਕੰਮਲ ਕਰਵਾਉਣਗੇ।
ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਕਾਰੀ ਕੰਮ ਵਿੱਚ ਅਣਗਹਿਲੀ ਕਰਦਾ ਹੈ ਜਾਂ ਜਾਣਬੁੱਝ ਕੇ ਦੇਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਹੁਣ ਮੰਤਰੀ ਦੇ ਸਖ਼ਤ ਰੁਖ਼ ਤੋਂ ਬਾਅਦ ਲੋਕਾਂ ਦੀ ਨਜ਼ਰ ਪੀ.ਡਬਲਯੂ.ਡੀ. ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ’ਤੇ ਹੈ। ਲੋਕਾਂ ਦਾ ਕਹਿਣਾ ਹੈ ਕਿ ਚਾਰ ਮਹੀਨਿਆਂ ਤੋਂ ਲਟਕ ਰਹੇ ਇਸ ਮਾਮਲੇ ਵਿੱਚ ਹੁਣ ਸਿਰਫ਼ ਭਰੋਸੇ ਨਹੀਂ, ਸਗੋਂ ਪੁਲ ’ਤੇ ਸੁਰੱਖਿਆ ਰੇਲਿੰਗ ਲੱਗੀ ਹੋਈ ਨਜ਼ਰ ਆਉਣੀ ਚਾਹੀਦੀ ਹੈ।
Get all latest content delivered to your email a few times a month.