IMG-LOGO
ਹੋਮ ਪੰਜਾਬ: ਅੰਮ੍ਰਿਤਸਰ ’ਚ ਗੋਲੀਬਾਰੀ, ਦੋ ਧੜਿਆਂ ਦੀ ਝੜਪ ਸੁਲਝਾਉਣ ਪਹੁੰਚੇ ਕਾਂਗਰਸੀ...

ਅੰਮ੍ਰਿਤਸਰ ’ਚ ਗੋਲੀਬਾਰੀ, ਦੋ ਧੜਿਆਂ ਦੀ ਝੜਪ ਸੁਲਝਾਉਣ ਪਹੁੰਚੇ ਕਾਂਗਰਸੀ ਆਗੂ ਨੂੰ ਲੱਗੀ ਗੋਲੀ

Admin User - Sep 05, 2026 07:45 PM
IMG

ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਨੇੜੇ ਦੇਰ ਰਾਤ ਦੋ ਧੜਿਆਂ ਵਿਚਾਲੇ ਹੋਏ ਝਗੜੇ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਗੋਲੀਬਾਰੀ ਦੌਰਾਨ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਗੰਭੀਰ ਜ਼ਖਮੀ ਹੋ ਗਏ। ਗੋਲੀ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਅਜਨਾਲਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮੁੱਢਲੀ ਸਹਾਇਤਾ ਦੇਣ ਮਗਰੋਂ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਅਜਨਾਲਾ ਨੇੜੇ ਪਿੰਡ ਜਗਦੇਵ ਖੁਰਦ/ਜਗਦੇਵ ਕਲਾਂ ਦੇ ਇਲਾਕੇ ਵਿੱਚ ਵਾਪਰੀ। ਦੇਰ ਰਾਤ ਦੋ ਗੁੱਟਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਮਾਮਲਾ ਸੁਲਝਾਉਣ ਲਈ ਕਾਂਗਰਸੀ ਆਗੂ ਗੁਰਦੀਪ ਸਿੰਘ ਸਿਰਸਾ ਵੀ ਮੌਕੇ ’ਤੇ ਪਹੁੰਚੇ ਸਨ। ਇਸ ਦੌਰਾਨ ਤਕਰਾਰ ਵਧ ਗਈ ਅਤੇ ਇੱਕ ਧੜੇ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਏ।

ਪੁਲਿਸ ਨੂੰ ਘਟਨਾ ਦੀ ਸੂਚਨਾ 4 ਤਰੀਕ ਨੂੰ ਅੱਧੀ ਰਾਤ ਦੇ ਕਰੀਬ ਮਿਲੀ। ਸੂਚਨਾ ਮਿਲਦੇ ਹੀ ਅਜਨਾਲਾ ਥਾਣੇ ਦੇ ਐਸਐਚਓ ਅਜੈਪਾਲ ਸਿੰਘ, ਡੀਐਸਪੀ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਧੜਿਆਂ ਵਿਚਕਾਰ ਪਹਿਲਾਂ ਤੋਂ ਹੀ ਰੰਜਿਸ਼ ਚੱਲ ਰਹੀ ਸੀ। ਇੱਕ ਧੜੇ ਦੀ ਅਗਵਾਈ ਗੁਰਦੀਪ ਸਿੰਘ ਕਰ ਰਹੇ ਸਨ, ਜਦਕਿ ਦੂਜੇ ਧੜੇ ਦੀ ਅਗਵਾਈ ਕਰਨਬੀਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਝਗੜੇ ਦੌਰਾਨ ਗੋਲੀ ਚੱਲਣ ਕਾਰਨ ਗੁਰਦੀਪ ਸਿੰਘ ਜ਼ਖਮੀ ਹੋਏ।

ਜਾਂਚ ਅਧਿਕਾਰੀ ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਕਰਨ ਵਾਲੇ ਵਿਅਕਤੀ ਅਤੇ ਝਗੜੇ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਵੀ ਜਾਰੀ ਹੈ।

ਫਿਲਹਾਲ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਗੋਲੀਬਾਰੀ ਦੇ ਸਹੀ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਬਾਰੇ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.