IMG-LOGO
ਹੋਮ ਪੰਜਾਬ, ਚੰਡੀਗੜ੍ਹ, ਭਾਰੀ ਮੀਂਹ ਵੀ ਨਾ ਰੋਕ ਸਕਿਆ ਕਿਸਾਨਾਂ ਦਾ ਜੋਸ਼, ਏਅਰਪੋਰਟ...

ਭਾਰੀ ਮੀਂਹ ਵੀ ਨਾ ਰੋਕ ਸਕਿਆ ਕਿਸਾਨਾਂ ਦਾ ਜੋਸ਼, ਏਅਰਪੋਰਟ ਰੋਡ ’ਤੇ ਡਟੇ ਕਿਸਾਨ

Admin User - Sep 05, 2026 09:28 PM
IMG

ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਲਾਇਆ ਗਿਆ ਚੰਡੀਗੜ੍ਹ ਮੋਰਚਾ ਪੰਜਵੇਂ ਦਿਨ ਵੀ ਜਾਰੀ ਰਿਹਾ। ਭਾਰੀ ਬਰਸਾਤ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਰਹੇ ਅਤੇ ਉਨ੍ਹਾਂ ਨੇ ਏਅਰਪੋਰਟ ਰੋਡ ’ਤੇ ਸਥਿਤ ਵੱਖ-ਵੱਖ ਚੌਕਾਂ ਵਿੱਚ ਸ਼ਾਮ 5 ਤੋਂ 7 ਵਜੇ ਤੱਕ ਬੈਨਰ ਅਤੇ ਕਿਸਾਨੀ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ। ਇਸ ਤੋਂ ਪਹਿਲਾਂ ਮੋਰਚੇ ਦੇ ਪੰਡਾਲ ਵਿੱਚ ਤਿੰਨ ਘੰਟਿਆਂ ਤੱਕ ਸਟੇਜ ਚੱਲੀ, ਜਿਸ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ, ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਸੰਭਾਲੀ।

ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਗੱਲ ਲਗਾਤਾਰ ਕੀਤੀ ਜਾ ਰਹੀ ਹੈ, ਪਰ ਸਰਕਾਰ ਦਾ ਰਵੱਈਆ ਟਾਲਮਟੋਲ ਵਾਲਾ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਲਈ ਵਚਨਬੱਧ ਹਨ।

ਕਿਸਾਨ ਆਗੂਆਂ ਮੁਤਾਬਕ, ਬੀਤੇ ਦਿਨ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਲਈ ਅੱਜ ਤੱਕ ਦਾ ਸਮਾਂ ਮੰਗਿਆ ਗਿਆ ਸੀ। ਹਾਲਾਂਕਿ ਅੱਜ ਤੱਕ ਸਰਕਾਰ ਵੱਲੋਂ ਕੋਈ ਠੋਸ ਹੁੰਗਾਰਾ ਨਾ ਮਿਲਣ ਕਾਰਨ ਸੰਯੁਕਤ ਕਿਸਾਨ ਮੋਰਚੇ ਨੇ ਇਸ ਮਾਮਲੇ ’ਤੇ ਭਲਕੇ ਹੋਣ ਵਾਲੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ।

ਮੋਰਚੇ ਦੇ ਪੰਡਾਲ ਵਿੱਚ ਇਕੱਠ ਨੂੰ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ, ਬੋਘ ਸਿੰਘ ਮਾਨਸਾ, ਬਲਦੇਵ ਸਿੰਘ ਭਾਈਰੂਪਾ, ਪ੍ਰੇਮ ਸਿੰਘ ਭੰਗੂ, ਹਰਨੇਕ ਸਿੰਘ ਮਹਿਮਾ, ਬਲਦੇਵ ਸਿੰਘ ਨਿਹਾਲਗੜ੍ਹ, ਗੁਰਵਿੰਦਰ ਸਿੰਘ ਢਿੱਲੋਂ, ਡਾ. ਸਤਨਾਮ ਸਿੰਘ ਅਜਨਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚਕਰ, ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ, ਸੁਖਦੇਵ ਸਿੰਘ ਅਰਾਈਆਂਵਾਲਾ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਨੇ ਸੰਬੋਧਨ ਕੀਤਾ।

ਸਟੇਜ ਦਾ ਸੰਚਾਲਨ ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਹੀਰਕੇ, ਰਤਨ ਸਿੰਘ ਢੱਡ, ਮਾਸਟਰ ਨਿਰੰਜਨ ਸਿੰਘ ਅਤੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.