IMG-LOGO
ਹੋਮ ਪੰਜਾਬ: ਹਾਈ ਕੋਰਟਾਂ 'ਚ 8 ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ 'ਤੇ...

ਹਾਈ ਕੋਰਟਾਂ 'ਚ 8 ਨਵੇਂ ਚੀਫ਼ ਜਸਟਿਸਾਂ ਦੀ ਨਿਯੁਕਤੀ 'ਤੇ ਸਿਆਸਤ ਗਰਮਾਈ, ਕੇਂਦਰ ਸਰਕਾਰ ਦੇ ਫੈਸਲੇ 'ਤੇ ਆਪ ਦਾ ਨਿਸ਼ਾਨਾ

Admin User - Sep 06, 2026 02:58 PM
IMG

ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਵੱਖ-ਵੱਖ ਹਾਈ ਕੋਰਟਾਂ ਵਿੱਚ 8 ਨਵੇਂ ਚੀਫ਼ ਜਸਟਿਸਾਂ ਦੀਆਂ ਨਿਯੁਕਤੀਆਂ ਦੇ ਐਲਾਨ ਤੋਂ ਬਾਅਦ ਪੰਜਾਬ ਅੰਦਰ ਨਵਾਂ ਸਿਆਸੀ ਬਵਾਲ ਖੜ੍ਹਾ ਹੋ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਜਾਰੀ ਸੂਚੀ ਅਨੁਸਾਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਹਾਲਾਂਕਿ, ਇਸ ਨਿਯੁਕਤੀ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਅਤੇ ਭਾਜਪਾ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।


ਪੰਜਾਬ ਸਰਕਾਰ ਦੇ ਸੀਨੀਅਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੋਸ਼ ਲਾਇਆ ਕਿ ਕੇਂਦਰ ਨੇ 'ਮੈਮੋਰੈਂਡਮ ਆਫ਼ ਪ੍ਰੋਸੀਜਰ' ਦੇ ਪੈਰਾ ਨੰਬਰ 6 ਦੀ ਉਲੰਘਣਾ ਕੀਤੀ ਹੈ, ਜਿਸ ਤਹਿਤ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਤੈਨਾਤੀ ਸਮੇਂ ਸਬੰਧਤ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਦੀ ਰਾਇ ਅਤੇ ਸਹਿਮਤੀ ਲੈਣੀ ਲਾਜ਼ਮੀ ਹੁੰਦੀ ਹੈ। ਚੀਮਾ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ 3 ਕਰੋੜ ਲੋਕਾਂ ਅਤੇ ਚੁਣੀ ਹੋਈ ਸਰਕਾਰ ਨੂੰ ਦਰਕਿਨਾਰ ਕਰਕੇ ਇਹ ਫੈਸਲਾ ਲਿਆ ਹੈ, ਜੋ ਕਿ ਸਿੱਧੇ ਤੌਰ 'ਤੇ ਸੰਵਿਧਾਨਕ ਮਰਿਆਦਾਵਾਂ ਦਾ ਉੱਲਘਣ ਹੈ।


ਮੰਤਰੀ ਚੀਮਾ ਨੇ ਪੁਰਾਣੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੀਨੀਅਰ ਜਸਟਿਸ ਜੀ.ਐੱਸ. ਸੰਧਾਵਾਲੀਆ ਦੀ ਮੱਧ ਪ੍ਰਦੇਸ਼ ਹਾਈ ਕੋਰਟ 'ਚ ਨਿਯੁਕਤੀ ਵੇਲੇ ਅਜਿਹਾ ਹੀ ਰਵੱਈਆ ਅਪਣਾਇਆ ਗਿਆ ਸੀ, ਜਿਸ ਤੋਂ ਬਾਅਦ ਕਾਲੇਜੀਅਮ ਨੂੰ ਉਨ੍ਹਾਂ ਦਾ ਤਬਾਦਲਾ ਹਿਮਾਚਲ ਪ੍ਰਦੇਸ਼ ਕਰਨਾ ਪਿਆ ਸੀ। ਕੇਂਦਰ ਦੇ ਇਸ ਰਵੱਈਏ 'ਤੇ ਵਿਰੋਧ ਜਤਾਉਂਦਿਆਂ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਗੰਭੀਰ ਮੁੱਦੇ 'ਤੇ ਚਰਚਾ ਕਰਨ ਲਈ ਅੱਜ ਸ਼ਾਮ 4 ਵਜੇ ਇੱਕ ਉੱਚ ਪੱਧਰੀ ਹੰਗਾਮੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਅਗਲੀ ਰਣਨੀਤੀ ਉੱਤੇ ਫੈਸਲਾ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.