IMG-LOGO
ਹੋਮ ਪੰਜਾਬ: ਪੰਜਾਬ 'ਚ ਬਿਜਲੀ ਸੰਕਟ ਹੋਰ ਡੂੰਘਾ, ਕੋਲੇ ਦੀ ਕਮੀ ਕਾਰਨ...

ਪੰਜਾਬ 'ਚ ਬਿਜਲੀ ਸੰਕਟ ਹੋਰ ਡੂੰਘਾ, ਕੋਲੇ ਦੀ ਕਮੀ ਕਾਰਨ ਅੱਧੀ ਸਮਰੱਥਾ ’ਤੇ ਚੱਲ ਰਹੇ ਥਰਮਲ ਪਲਾਂਟ

Admin User - Sep 06, 2026 05:34 PM
IMG

ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਵਧ ਰਹੇ ਬਿਜਲੀ ਕੱਟਾਂ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਸੂਬੇ ਵਿੱਚ ਬਿਜਲੀ ਦੀ ਮੰਗ ਅਤੇ ਉਤਪਾਦਨ ਵਿਚਕਾਰ ਪੈਦਾ ਹੋਏ ਫਰਕ ਦਾ ਇੱਕ ਵੱਡਾ ਕਾਰਨ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਨਾ ਮਿਲਣਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਵੀਡੀਓ ਜਾਰੀ ਕਰਕੇ ਕੇਂਦਰ ਸਰਕਾਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਮੰਤਰੀ ਨੇ ਦਾਅਵਾ ਕੀਤਾ ਕਿ ਦੇਸ਼ ਪੱਧਰ ’ਤੇ ਕੋਲੇ ਦੀ ਘਾਟ ਕਾਰਨ ਕਰੀਬ 63 ਗੀਗਾਵਾਟ ਸਮਰੱਥਾ ਵਾਲੇ ਥਰਮਲ ਪਾਵਰ ਪਲਾਂਟ ਪ੍ਰਭਾਵਿਤ ਹੋਏ ਹਨ। ਕਈ ਨਿੱਜੀ ਪਲਾਂਟਾਂ ਕੋਲ ਸਿਰਫ਼ 3 ਤੋਂ 4 ਦਿਨਾਂ ਦਾ ਕੋਲਾ ਸਟਾਕ ਬਚਿਆ ਹੋਣ ਕਾਰਨ ਉਨ੍ਹਾਂ ਨੂੰ ਆਪਣੀ ਉਤਪਾਦਨ ਸਮਰੱਥਾ ਘਟਾਉਣੀ ਪੈ ਰਹੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਮੁਤਾਬਕ ਰਾਜਪੁਰਾ ਸਥਿਤ ਨਾਭਾ ਪਾਵਰ ਲਿਮਟਿਡ ਅਤੇ ਮਾਨਸਾ ਦਾ ਤਲਵੰਡੀ ਸਾਬੋ ਪਾਵਰ ਪਲਾਂਟ ਕੇਂਦਰ ਵੱਲੋਂ ਮਿਲਣ ਵਾਲੇ ਕੋਲੇ ’ਤੇ ਨਿਰਭਰ ਹਨ। ਕੋਲੇ ਦੀ ਕਮੀ ਕਾਰਨ ਦੋਵੇਂ ਪਲਾਂਟ ਇਸ ਸਮੇਂ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਪੈਦਾ ਨਹੀਂ ਕਰ ਰਹੇ ਅਤੇ ਲਗਭਗ ਅੱਧੀ ਸਮਰੱਥਾ ’ਤੇ ਚੱਲ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ ਸਰਕਾਰ ਵੱਲੋਂ ਕੋਲਾ ਮੁਹੱਈਆ ਕਰਵਾਏ ਜਾ ਰਹੇ ਥਰਮਲ ਪਲਾਂਟਾਂ ਕੋਲ ਕਰੀਬ 10 ਦਿਨਾਂ ਦਾ ਸਟਾਕ ਮੌਜੂਦ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਕੋਲੇ ਦੀ ਘਾਟ ਦਾ ਸਿੱਧਾ ਅਸਰ ਪੰਜਾਬ ਦੇ ਬਿਜਲੀ ਉਤਪਾਦਨ ’ਤੇ ਪਿਆ ਹੈ। ਇਸ ਕਾਰਨ ਸੂਬੇ ਵਿੱਚ ਲਗਭਗ 1500 ਮੈਗਾਵਾਟ ਬਿਜਲੀ ਉਤਪਾਦਨ ਘਟਿਆ ਹੈ, ਜਿਸ ਦੇ ਚਲਦਿਆਂ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਉਦਯੋਗਿਕ ਖੇਤਰ ਨੂੰ ਵੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੌਂਦ ਨੇ ਕੇਂਦਰ ਸਰਕਾਰ ਨੂੰ ਕੋਲੇ ਦੀ ਕਮੀ ਦੇ ਮੁੱਦੇ ’ਤੇ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਦੱਸਣਾ ਚਾਹੀਦਾ ਹੈ ਕਿ ਦੇਸ਼ ਵਿੱਚ ਕੋਲੇ ਦੀ ਘਾਟ ਕਦੋਂ ਤੱਕ ਦੂਰ ਹੋਵੇਗੀ ਅਤੇ ਥਰਮਲ ਪਲਾਂਟਾਂ ਨੂੰ ਲੋੜੀਂਦੀ ਸਪਲਾਈ ਕਦੋਂ ਬਹਾਲ ਹੋਵੇਗੀ।

ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਕੋਲੇ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਣਾ ਜ਼ਰੂਰੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਠੋਸ ਅਤੇ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.