ਤਾਜਾ ਖਬਰਾਂ
ਰੂਪਨਗਰ, 6 ਸਤੰਬਰ:
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ)-2026 ਤਹਿਤ ਅੱਜ ਜ਼ਿਲ੍ਹਾ ਰੂਪਨਗਰ ਦੇ ਸਾਰੇ 714 ਪੋਲਿੰਗ ਸਟੇਸ਼ਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.ਐਲ.ਓ. ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪੋ-ਆਪਣੇ ਪੋਲਿੰਗ ਬੂਥਾਂ 'ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਦਾਅਵੇ-ਇਤਰਾਜ਼ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ। ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਪਹੁੰਚ ਕੇ ਆਪਣੇ ਨਾਮਾਂ ਦੀ ਪੜਤਾਲ ਕੀਤੀ ਅਤੇ ਨਵੇਂ ਵੋਟਰਾਂ ਨੇ ਫਾਰਮ ਭਰੇ।
ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ-ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ http://www.voters.eci.gov.in ਅਤੇ Voter Helpline App ਰਾਹੀਂ ਜਾਂ ਆਫਲਾਈਨ ਸਬੰਧਤ ਈ.ਆਰ.ਓ. ਅਤੇ ਬੀ.ਐਲ.ਓ. ਕੋਲ ਜਮ੍ਹਾ ਕਰਵਾ ਸਕਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ 'ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਵੱਧ ਹੈ, ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ।
Get all latest content delivered to your email a few times a month.