ਤਾਜਾ ਖਬਰਾਂ
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਯੋਗਦਾਨ ਪਾ ਕੇ ਆਪਣੀ ਸ਼ਰਧਾ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਹਿੰਗਾ ਸਿੰਘ ਦੇ ਪਰਿਵਾਰ ਵੱਲੋਂ ਸੇਵਾ ਕਾਰਜਾਂ ਵਿੱਚ ਪਾਇਆ ਗਿਆ ਇਹ ਯੋਗਦਾਨ ਸ਼ਲਾਘਾਯੋਗ ਹੈ।
ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਸਿੱਖ ਕੌਮ ਅੰਦਰ ਹਮੇਸ਼ਾਂ ਵਿਸ਼ੇਸ਼ ਸਤਿਕਾਰ ਰਿਹਾ ਹੈ। ਐਡਵੋਕੇਟ ਧਾਮੀ ਨੇ ਦਵਿੰਦਰਪਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਸੇਵਾ ਲਈ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਦਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਹਾਕਮ ਸਿੰਘ ਨੱਤਿਆਂ, ਸਾਬਕਾ ਮੈਂਬਰ ਜਗਜੀਤ ਸਿੰਘ ਰਤਨਗੜ੍ਹ, ਬੀਬੀ ਹਰਵਿੰਦਰ ਕੌਰ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਡਾ. ਸੂਬਾ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
Get all latest content delivered to your email a few times a month.