ਤਾਜਾ ਖਬਰਾਂ
ਆਪਣੀ ਸਿਹਤ ਬਾਰੇ ਗੱਲ ਕਰਦਿਆਂ ਮੋਹਨਜੀਤ ਸਿੰਘ ਨੇ ਦੱਸਿਆ ਕਿ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਰਹਿੰਦਿਆਂ ਅਚਾਨਕ ਉਨ੍ਹਾਂ ਦੀ ਹਾਲਤ ਵਿਗੜ ਗਈ। ਉਨ੍ਹਾਂ ਮੁਤਾਬਕ, ਕੰਪਾਊਂਡਰ ਵੱਲੋਂ ਤਿੰਨ ਟੀਕੇ ਲਗਾਏ ਗਏ ਅਤੇ ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਇਹ ਪਤਾ ਨਹੀਂ ਲੱਗਿਆ ਕਿ ਉਨ੍ਹਾਂ ਨਾਲ ਕੀ ਹੋ ਰਿਹਾ ਸੀ।
ਮੋਹਨਜੀਤ ਸਿੰਘ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਸ਼ਾਂਤੀ ਬਣਾਈ ਰੱਖਣ ਅਤੇ ਇਸੇ ਤਰ੍ਹਾਂ ਉਨ੍ਹਾਂ ਦੀ ਸਹਾਇਤਾ ਕਰਦੇ ਰਹਿਣ। ਤਬੀਅਤ ਵਿਗੜਨ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਸੰਗਰੂਰ ਤੋਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਸੀ, ਜਿੱਥੇ ਇਸ ਸਮੇਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਹਸਪਤਾਲ ਪਹੁੰਚ ਕੇ ਮੋਹਨਜੀਤ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਗੱਲਬਾਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਫੋਨ ’ਤੇ ਵੀ ਕਰਵਾਈ ਗਈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੋਹਨਜੀਤ ਸਿੰਘ ਦਾ ਹਾਲ-ਚਾਲ ਪੁੱਛਦਿਆਂ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਲਈ ਹੌਸਲਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਖੁਦ ਮੋਹਨਜੀਤ ਸਿੰਘ ਦੀ ਸਿਹਤ ਦਾ ਪਤਾ ਲੈਣ ਲਈ ਪਹੁੰਚਣਗੇ।
Get all latest content delivered to your email a few times a month.