IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ ਦੇ ਹੱਕਾਂ ’ਤੇ ਕੇਂਦਰ ਦੀ ਦਖ਼ਲਅੰਦਾਜ਼ੀ ਖ਼ਿਲਾਫ਼ ਕੈਬਨਿਟ ਦਾ...

ਪੰਜਾਬ ਦੇ ਹੱਕਾਂ ’ਤੇ ਕੇਂਦਰ ਦੀ ਦਖ਼ਲਅੰਦਾਜ਼ੀ ਖ਼ਿਲਾਫ਼ ਕੈਬਨਿਟ ਦਾ ਮਤਾ, CM ਮਾਨ ਨੇ ਕਿਹਾ- ਸੂਬੇ ਦੀ ਰਾਏ ਨੂੰ ਨਜ਼ਰਅੰਦਾਜ਼ ਕਰਨਾ ਬਰਦਾਸ਼ਤ ਨਹੀਂ

Admin User - Sep 06, 2026 07:15 PM
IMG


ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਹੱਕਾਂ ਵਿੱਚ ਕਥਿਤ ਦਖ਼ਲਅੰਦਾਜ਼ੀ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਖ਼ਿਲਾਫ਼ ਸਰਬਸੰਮਤੀ ਨਾਲ ਇੱਕ ਅਹਿਮ ਮਤਾ ਪਾਸ ਕੀਤਾ ਗਿਆ। 

CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ Memorandum of Procedure (MoP) ਅਤੇ ਸੰਵਿਧਾਨਕ ਪ੍ਰਕਿਰਿਆ ਦੀ ਸਿੱਧੀ ਉਲੰਘਣਾ ਹੈ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਪੰਜਾਬ ਦੇ ਕਰੀਬ 9,000 ਕਰੋੜ ਰੁਪਏ ਦੇ RDF ਫੰਡ ਅਤੇ ਹੜ੍ਹ ਰਾਹਤ ਪੈਕੇਜ ਨੂੰ ਰੋਕਿਆ ਗਿਆ ਹੈ। ਇਸ ਤੋਂ ਇਲਾਵਾ BBMB ਦੇ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਅਤੇ ਹੁਣ ਨਿਆਂਪਾਲਿਕਾ ਦੀਆਂ ਨਿਯੁਕਤੀਆਂ ਵਿੱਚ ਦਖ਼ਲਅੰਦਾਜ਼ੀ ਨੂੰ ਪੰਜਾਬ ਸਰਕਾਰ ਨੇ ਗੰਭੀਰ ਮਾਮਲਾ ਕਰਾਰ ਦਿੱਤਾ ਹੈ।

ਮੁੱਖ ਮੰਤਰੀ ਨੇ ਮੰਗ ਕੀਤੀ ਕਿ ਚੀਫ਼ ਜਸਟਿਸ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ ਤੁਰੰਤ ਰੋਕਿਆ ਜਾਵੇ ਅਤੇ ਸੰਵਿਧਾਨਕ ਨਿਯਮਾਂ ਅਨੁਸਾਰ ਪੰਜਾਬ ਸਰਕਾਰ ਦੀ ਰਾਏ ਨੂੰ ਬਣਦਾ ਸਨਮਾਨ ਦਿੱਤਾ ਜਾਵੇ।

CM ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਹੱਕਾਂ ਨਾਲ ਹੋ ਰਹੀ ਕਥਿਤ ਛੇੜਛਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.