IMG-LOGO
ਹੋਮ ਪੰਜਾਬ: ਦਿੜ੍ਹਬਾ ਹਲਕੇ ਨੂੰ ਵੱਡੀ ਸੌਗਾਤ: ਮੰਤਰੀ ਹਰਪਾਲ ਸਿੰਘ ਚੀਮਾ ਨੇ...

ਦਿੜ੍ਹਬਾ ਹਲਕੇ ਨੂੰ ਵੱਡੀ ਸੌਗਾਤ: ਮੰਤਰੀ ਹਰਪਾਲ ਸਿੰਘ ਚੀਮਾ ਨੇ 9 ਕਰੋੜ ਤੋਂ ਵੱਧ ਦੇ 5 ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ

Admin User - Sep 06, 2026 07:24 PM
IMG

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡ ਲਾਡਬੰਜਾਰਾ ਕਲਾਂ ਅਤੇ ਤੂਰਬੰਜਾਰਾ ਵਿਖੇ ਕਰੀਬ 9 ਕਰੋੜ 15 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਪੰਜ ਸੜਕੀ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਵਿਕਾਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੇਂਡੂ ਸੜਕਾਂ ਕਿਸਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹਨ। ਸੜਕੀ ਸੰਪਰਕ ਬਿਹਤਰ ਹੋਣ ਨਾਲ ਕਿਸਾਨ ਆਪਣੀ ਫ਼ਸਲ ਆਸਾਨੀ ਨਾਲ ਮੰਡੀਆਂ ਤੱਕ ਪਹੁੰਚਾ ਸਕਣਗੇ ਅਤੇ ਲੋਕਾਂ ਨੂੰ ਸਿੱਖਿਆ, ਸਿਹਤ ਤੇ ਰੋਜ਼ਗਾਰ ਨਾਲ ਸਬੰਧਤ ਸੇਵਾਵਾਂ ਤੱਕ ਪਹੁੰਚ ਵਿੱਚ ਵੀ ਸਹੂਲਤ ਮਿਲੇਗੀ।

ਲਾਡਬੰਜਾਰਾ ਕਲਾਂ ਵਿੱਚ 5 ਕਰੋੜ 22 ਲੱਖ 64 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿੰਨ ਸੜਕਾਂ ਦੇ ਕੰਮ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਵਿੱਚ ਲਾਡਬੰਜਾਰਾ ਤੋਂ ਸ਼ਾਦੀਹਰੀ ਤੱਕ 3.75 ਕਿਲੋਮੀਟਰ ਸੜਕ ’ਤੇ 148.41 ਲੱਖ ਰੁਪਏ, ਲਾਡਬੰਜਾਰਾ ਤੋਂ ਨਿਹਾਲਗੜ੍ਹ ਤੱਕ 2.40 ਕਿਲੋਮੀਟਰ ਸੜਕ ’ਤੇ 123.80 ਲੱਖ ਰੁਪਏ ਅਤੇ ਲਾਡਬੰਜਾਰਾ ਤੋਂ ਖੇਤਲਾ ਤੱਕ 4 ਕਿਲੋਮੀਟਰ ਸੜਕ ’ਤੇ 250.43 ਲੱਖ ਰੁਪਏ ਖਰਚ ਕੀਤੇ ਗਏ ਹਨ।

ਇਸੇ ਤਰ੍ਹਾਂ ਤੂਰਬੰਜਾਰਾ ਵਿਖੇ 3 ਕਰੋੜ 92 ਲੱਖ 65 ਹਜ਼ਾਰ ਰੁਪਏ ਤੋਂ ਵੱਧ ਦੀ ਲਾਗਤ ਨਾਲ ਦੋ ਸੜਕੀ ਪ੍ਰੋਜੈਕਟ ਪੂਰੇ ਕੀਤੇ ਗਏ ਹਨ। ਤੂਰਬੰਜਾਰਾ ਤੋਂ ਦਿੜ੍ਹਬਾ ਤੱਕ 2.80 ਕਿਲੋਮੀਟਰ ਸੜਕ ’ਤੇ 168.47 ਲੱਖ ਰੁਪਏ ਅਤੇ ਤੂਰਬੰਜਾਰਾ ਤੋਂ ਗੁੱਜਰਾਂ ਤੱਕ 4 ਕਿਲੋਮੀਟਰ ਸੜਕ ’ਤੇ 224.18 ਲੱਖ ਰੁਪਏ ਦੀ ਲਾਗਤ ਆਈ ਹੈ।

ਇਨ੍ਹਾਂ ਪੰਜ ਪ੍ਰੋਜੈਕਟਾਂ ਨਾਲ ਕੁੱਲ ਕਰੀਬ 16.95 ਕਿਲੋਮੀਟਰ ਸੜਕੀ ਨੈੱਟਵਰਕ ਵਿੱਚ ਸੁਧਾਰ ਹੋਇਆ ਹੈ। ਇਸ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਆਵਾਜਾਈ ਅਤੇ ਸੰਪਰਕ ਹੋਰ ਸੁਚਾਰੂ ਹੋਣ ਦੇ ਨਾਲ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿੱਚ ਰਾਹਤ ਮਿਲੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰੀ ਖ਼ਜ਼ਾਨੇ ਦੀ ਸੁਚੱਜੀ ਵਰਤੋਂ ਕਰਦਿਆਂ ਲੋਕ-ਹਿੱਤ ਵਾਲੇ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.