IMG-LOGO
ਹੋਮ ਰਾਸ਼ਟਰੀ: ਝਾਰਖੰਡ ਦੇ ਸ਼ਹਿਰੀ ਵਿਕਾਸ ਮੰਤਰੀ ਸੁਦਿਵਿਆ ਕੁਮਾਰ ਸੋਨੂੰ ਦਾ ਦਿਲ...

ਝਾਰਖੰਡ ਦੇ ਸ਼ਹਿਰੀ ਵਿਕਾਸ ਮੰਤਰੀ ਸੁਦਿਵਿਆ ਕੁਮਾਰ ਸੋਨੂੰ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ: ਸੂਬੇ 'ਚ 2 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ

Admin User - Sep 07, 2026 01:01 PM
IMG

ਝਾਰਖੰਡ ਮੁਕਤੀ ਮੋਰਚਾ (JMM) ਦੇ ਦਿੱਗਜ ਆਗੂ ਅਤੇ ਸੂਬੇ ਦੇ ਸ਼ਹਿਰੀ ਵਿਕਾਸ ਮੰਤਰੀ ਸੁਦਿਵਿਆ ਕੁਮਾਰ ਸੋਨੂੰ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਫੈਲਦਿਆਂ ਹੀ ਪੂਰੇ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਦੀ ਰਿਹਾਇਸ਼ 'ਤੇ ਸਮਰਥਕਾਂ ਦਾ ਭਾਰੀ ਇਕੱਠ ਹੋਣਾ ਸ਼ੁਰੂ ਹੋ ਗਿਆ। ਇਸ ਦੁਖਦਾਈ ਘਟਨਾ 'ਤੇ ਸੂਬਾ ਸਰਕਾਰ ਵੱਲੋਂ 6 ਅਤੇ 7 ਸਤੰਬਰ ਨੂੰ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ, ਜਿਸ ਦੌਰਾਨ ਪੂਰੇ ਝਾਰਖੰਡ ਵਿੱਚ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।


ਗਿਰੀਡੀਹ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ ਸੁਦਿਵਿਆ ਕੁਮਾਰ ਸੋਨੂੰ ਨੂੰ ਜੇ.ਐੱਮ.ਐੱਮ. ਦਾ ਮਜ਼ਬੂਤ ਥੰਮ ਮੰਨਿਆ ਜਾਂਦਾ ਸੀ। ਮੁੱਖ ਮੰਤਰੀ ਹੇਮੰਤ ਸੋਰੇਨ ਦੇ ਅਤਿ ਭਰੋਸੇਮੰਦ ਹੋਣ ਕਾਰਨ ਉਨ੍ਹਾਂ ਕੋਲ ਸ਼ਹਿਰੀ ਵਿਕਾਸ ਤੋਂ ਇਲਾਵਾ ਸੈਰ-ਸਪਾਟਾ ਅਤੇ ਉੱਚ ਸਿੱਖਿਆ ਵਰਗੇ ਕਈ ਮਹੱਤਵਪੂਰਨ ਮੰਤਰਾਲਿਆਂ ਦੀ ਜ਼ਿੰਮੇਵਾਰੀ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪਾਰਟੀ ਅਤੇ ਸਰਕਾਰ ਨੂੰ ਵੱਡਾ ਘਾਟਾ ਪਿਆ ਹੈ। ਮੁੱਖ ਮੰਤਰੀ ਹੇਮੰਤ ਸੋਰੇਨ ਪੀੜਤ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਨ ਲਈ ਹੈਲੀਕਾਪਟਰ ਰਾਹੀਂ ਗਿਰੀਡੀਹ ਲਈ ਰਵਾਨਾ ਹੋ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.