IMG-LOGO
ਹੋਮ ਪੰਜਾਬ, ਚੰਡੀਗੜ੍ਹ, ਕਿਸਾਨਾਂ ਦੇ ਸੰਘਰਸ਼ ਨੂੰ ਮਿਲੀ ਵੱਡੀ ਕਾਮਯਾਬੀ, ਮਾਨ ਸਰਕਾਰ ਨੇ...

ਕਿਸਾਨਾਂ ਦੇ ਸੰਘਰਸ਼ ਨੂੰ ਮਿਲੀ ਵੱਡੀ ਕਾਮਯਾਬੀ, ਮਾਨ ਸਰਕਾਰ ਨੇ ਲਿਖਤੀ ਰੂਪ ’ਚ ਮੰਨੀਆਂ ਮੰਗਾਂ

Admin User - Sep 07, 2026 04:34 PM
IMG

ਚੰਡੀਗੜ੍ਹ-ਮੁਹਾਲੀ ਸਰਹੱਦ ’ਤੇ 1 ਸਤੰਬਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਨੂੰ ਆਖਿਰਕਾਰ ਵੱਡੀ ਸਫਲਤਾ ਮਿਲੀ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨੂੰ ਲਾਗੂ ਕਰਨ ਸਬੰਧੀ ਲਿਖਤੀ ਭਰੋਸਾ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ।

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਨਾਲ ਲੰਬੀ ਗੱਲਬਾਤ ਤੋਂ ਬਾਅਦ ਹੁਣ ਮੰਗਾਂ ਸਬੰਧੀ ਲਿਖਤੀ ਭਰੋਸਾ ਮਿਲ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਜਲੀ ਦੇ ਚਿੱਪ ਵਾਲੇ ਮੀਟਰਾਂ ਅਤੇ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਕਰਜ਼ਿਆਂ ਲਈ ਵਨ ਟਾਈਮ ਸੈਟਲਮੈਂਟ (OTS) ਸਬੰਧੀ ਵੀ ਕਾਰਵਾਈ ਕੀਤੀ ਜਾਵੇਗੀ।

ਰਾਜੇਵਾਲ ਮੁਤਾਬਕ ਪੰਜਾਬ ਵਿੱਚ ਗੰਨੇ ਦਾ ਭਾਅ ਦੇਸ਼ ਵਿੱਚ ਸਭ ਤੋਂ ਵੱਧ ਕਰਨ ਦਾ ਵੀ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦਾ ਬਕਾਇਆ ਰੱਖਣ ਦੇ ਮਾਮਲੇ ’ਤੇ ਵੀ ਸਰਕਾਰ ਨੇ ਮੰਗ ਮੰਨ ਲਈ ਹੈ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੁਦ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਕਿਸਾਨ ਆਗੂਆਂ ਨੂੰ ਸਰਕਾਰ ਵੱਲੋਂ ਮੰਗਾਂ ਸਬੰਧੀ ਲਿਖਤੀ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ’ਤੇ ਕਾਰਵਾਈ ਲਈ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇਗਾ।

ਮੰਤਰੀ ਨੇ ਧਰਨਾ ਖ਼ਤਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਸ਼ਾਂਤੀਪੂਰਵਕ ਆਪਣੇ ਘਰਾਂ ਨੂੰ ਵਾਪਸ ਜਾਣ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

  • ਦਰਿਆਈ ਪਾਣੀਆਂ ਦੇ ਸਮਝੌਤੇ: ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸਮਝੌਤਿਆਂ ਦੀਆਂ ਕੁਝ ਮੱਦਾਂ ਰੱਦ ਕਰਨ ਦੀ ਮੰਗ।
  • ਬਿਜਲੀ ਸੋਧ ਬਿੱਲ: ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਦੀ ਮੰਗ ਪ੍ਰਵਾਨ।
  • ਬੀਜ ਬਿੱਲ: ਬੀਜਾਂ ਨਾਲ ਸਬੰਧਤ ਬਿੱਲ ਬਾਰੇ ਕਿਸਾਨਾਂ ਦੀ ਮੰਗ ਨੂੰ ਮਨਜ਼ੂਰੀ।
  • ਕਿਸਾਨ ਕਰਜ਼ੇ: ਕਰਜ਼ਿਆਂ ਦੇ ਨਿਪਟਾਰੇ ਲਈ ਵਨ ਟਾਈਮ ਸੈਟਲਮੈਂਟ (OTS) ਦੀ ਮੰਗ।
  • ਗੰਨੇ ਦਾ ਭਾਅ: ਗੰਨੇ ਦੀ ਕੀਮਤ ਵਧਾਉਣ ਅਤੇ ਪੰਜਾਬ ਵਿੱਚ ਦੇਸ਼ ਦਾ ਸਭ ਤੋਂ ਵੱਧ ਭਾਅ ਦੇਣ ਦੀ ਮੰਗ।
  • ਗੰਨੇ ਦੀ ਅਦਾਇਗੀ: ਗੰਨਾ ਮਿੱਲਾਂ ਵੱਲੋਂ ਕਿਸਾਨਾਂ ਦਾ ਬਕਾਇਆ ਨਾ ਰੱਖਣ ਸਬੰਧੀ ਭਰੋਸਾ।

ਇਹ ਸਹਿਮਤੀਆਂ ਐਤਵਾਰ ਦੇਰ ਰਾਤ ਪੰਜਾਬ ਭਵਨ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਬਣੀਆਂ। ਲਿਖਤੀ ਭਰੋਸਾ ਮਿਲਣ ਤੋਂ ਬਾਅਦ ਕਿਸਾਨਾਂ ਨੇ ਆਪਣੇ ਕਈ ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਸਮਾਪਤ ਕਰ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.