IMG-LOGO
ਹੋਮ ਪੰਜਾਬ: ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ ਪਲਾਨ, ਮੰਤਰੀ ਖੁੱਡੀਆਂ...

ਮਾਨਸਾ ’ਚ ਨਸ਼ਿਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ ਪਲਾਨ, ਮੰਤਰੀ ਖੁੱਡੀਆਂ ਨੇ ਤਸਕਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

Admin User - Sep 07, 2026 04:41 PM
IMG


ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਤੇਜ਼ ਕਰਨ ਲਈ ਮਾਨਸਾ ਵਿੱਚ ਐਤਵਾਰ ਨੂੰ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਬਲਾਕ ਪੱਧਰੀ ਵਲੰਟੀਅਰਾਂ ਅਤੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਮਾਨਸਾ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਨਸ਼ਾ ਤਸਕਰੀ ਦੀਆਂ ਜੜ੍ਹਾਂ ਤੱਕ ਪਹੁੰਚਣ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸਥਾਰ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।

ਮੰਤਰੀ ਖੁੱਡੀਆਂ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਮੀਨੀ ਵਲੰਟੀਅਰਾਂ ਨਾਲ ਵੀ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ।

ਬੈਠਕ ਵਿੱਚ ਨਸ਼ਾ ਛੁਡਾਊ ਕਾਰਡਾਂ ਰਾਹੀਂ ਮਰੀਜ਼ਾਂ ਨੂੰ ਮਿਲਣ ਵਾਲੀਆਂ ਜੀਭ ਥੱਲੇ ਰੱਖਣ ਵਾਲੀਆਂ ਦਵਾਈਆਂ (ਬਿਊਪ੍ਰੇਨੋਰਫਿਨ/ਓ.ਓ.ਏ.ਟੀ.) ਦੀ ਕਥਿਤ ਕਾਲਾਬਾਜ਼ਾਰੀ ਅਤੇ ਗ਼ੈਰ-ਕਾਨੂੰਨੀ ਵਿਕਰੀ ਦਾ ਮੁੱਦਾ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਵਾਲੇ ਜਾਂ ਗ਼ੈਰ-ਕਾਨੂੰਨੀ ਢੰਗ ਨਾਲ ਵੇਚਣ ਵਾਲੇ ਤੱਤਾਂ ’ਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ ਡਰੱਗ ਇੰਸਪੈਕਟਰਾਂ ਦੀ ਕਮੀ ਦਾ ਮੁੱਦਾ ਵੀ ਸਾਹਮਣੇ ਆਇਆ। ਇਸ ’ਤੇ ਗੁਰਮੀਤ ਸਿੰਘ ਖੁੱਡੀਆਂ ਨੇ ਭਰੋਸਾ ਦਿੱਤਾ ਕਿ ਇਸ ਘਾਟ ਨੂੰ ਸਰਕਾਰ ਵੱਲੋਂ ਪਹਿਲ ਦੇ ਆਧਾਰ ’ਤੇ ਜਲਦ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਗੰਭੀਰ ਸਮਾਜਿਕ ਸਮੱਸਿਆ ਨੂੰ ਖ਼ਤਮ ਕਰਨ ਲਈ ਸਿਰਫ਼ ਸਰਕਾਰੀ ਮਸ਼ੀਨਰੀ ਕਾਫ਼ੀ ਨਹੀਂ ਹੈ। ਇਸ ਲੜਾਈ ਵਿੱਚ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।

ਖੁੱਡੀਆਂ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਤੇਜ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖ਼ਿਲਾਫ਼ ਹੋਰ ਸਖ਼ਤ ਅਤੇ ਨਿਰਣਾਇਕ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐਸ.ਐਸ.ਪੀ. ਵੈਭਵ ਚੌਧਰੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.