IMG-LOGO
ਹੋਮ ਪੰਜਾਬ: ਗੈਸ ਖਪਤਕਾਰਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਗੈਸ ਖਪਤਕਾਰਾਂ ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ

Admin User - Sep 08, 2026 12:19 PM
IMG

ਐਂਕਰ:- ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਰਾਜ ਮੰਤਰੀ ਸੁਰੇਸ਼ ਗੋਪੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਤਰਰਾਸ਼ਟਰੀ ਹਾਲਾਤ, ਖਾਸ ਕਰਕੇ ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਅਤੇ ਸਟ੍ਰੇਟ ਆਫ ਹੋਰਮੁਜ਼ ਦੇ ਰੋਕ ਕਾਰਨ ਗੈਸ ਦੀ ਸਪਲਾਈ 'ਤੇ ਭਾਰੀ ਦਬਾਅ ਬਣਿਆ ਹੋਇਆ ਸੀ। ਇਸੇ ਕਾਰਨ ਸਰਕਾਰ ਨੇ ਪੇਂਡੂ ਖੇਤਰਾਂ ਲਈ 45 ਦਿਨਾਂ ਦੀ ਬੁਕਿੰਗ ਸਮਾਂ-ਸੀਮਾ ਤੈਅ ਕੀਤੀ ਸੀ ਪਰ ਹੁਣ ਦੇਸ਼ ਵਿੱਚ ਐੱਲ.ਪੀ.ਜੀ. ਦੀ ਉਪਲਬਧਤਾ ਵਿੱਚ ਸੁਧਾਰ ਹੋਇਆ ਹੈ ਅਤੇ ਬੈਕਲਾਗ ਕਾਫੀ ਹੱਦ ਤੱਕ ਘਟ ਗਿਆ ਹੈ, ਜਿਸ ਨੂੰ ਦੇਖਦਿਆਂ ਪੈਟਰੋਲੀਅਮ ਮੰਤਰਾਲੇ ਨੇ ਤੇਲ ਮਾਰਕੀਟਿੰਗ ਕੰਪਨੀਆਂ (OMCs) ਨੂੰ ਇਹ ਪਾਬੰਦੀ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।ਸਥਾਨਕ ਗੈਸ ਏਜੰਸੀ ਮਾਲਕਾਂ ਅਨੁਸਾਰ, ਇਸ ਫੈਸਲੇ ਨਾਲ ਖਾਸ ਕਰਕੇ ਉਨ੍ਹਾਂ ਵੱਡੇ ਪੇਂਡੂ ਪਰਿਵਾਰਾਂ ਨੂੰ ਵੱਡਾ ਲਾਭ ਮਿਲੇਗਾ ਜਿਨ੍ਹਾਂ ਦੇ ਘਰਾਂ ਵਿੱਚ ਗੈਸ ਦੀ ਖਪਤ ਜ਼ਿਆਦਾ ਹੁੰਦੀ ਸੀ ਅਤੇ 45 ਦਿਨਾਂ ਦੇ ਲੰਬੇ ਅੰਤਰਾਲ ਕਰਕੇ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀਗੈਸ ਏਜੰਸੀਆਂ ਨੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਨਿਯਮਾਂ ਅਨੁਸਾਰ ਆਪਣੀ ਬੁਕਿੰਗ ਸਮੇਂ ਸਿਰ ਕਰਵਾਉਣ ਅਤੇ ਗੈਸ ਦੀ ਵਰਤੋਂ ਸੰਜਮ ਨਾਲ ਕਰਨ ਤਾਂ ਜੋ ਸਪਲਾਈ ਵਿਵਸਥਾ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.