IMG-LOGO
ਹੋਮ ਪੰਜਾਬ: ਅੰਮ੍ਰਿਤਸਰ ਦਿਹਾਤੀ ’ਚ ਨੌਜਵਾਨਾਂ ਦੀ ਖਤਰਨਾਕ ਸਟੰਟਬਾਜ਼ੀ, ਬਿਨਾਂ ਨੰਬਰ ਪਲੇਟ...

ਅੰਮ੍ਰਿਤਸਰ ਦਿਹਾਤੀ ’ਚ ਨੌਜਵਾਨਾਂ ਦੀ ਖਤਰਨਾਕ ਸਟੰਟਬਾਜ਼ੀ, ਬਿਨਾਂ ਨੰਬਰ ਪਲੇਟ ਦੇ ਦੌੜਾਇਆ ਮੋਟਰਸਾਈਕਲ

Admin User - Sep 08, 2026 04:23 PM
IMG

ਅੰਮ੍ਰਿਤਸਰ ਦਿਹਾਤੀ ਦੇ ਪਿੰਡ ਨਾਗ ਕਲਾਂ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਬੇਹੱਦ ਖਤਰਨਾਕ ਢੰਗ ਨਾਲ ਮੋਟਰਸਾਈਕਲ ਚਲਾਉਂਦੇ ਨਜ਼ਰ ਆ ਰਹੇ ਹਨ। ਨੌਜਵਾਨਾਂ ਦੀ ਇਹ ਲਾਪਰਵਾਹੀ ਨਾ ਸਿਰਫ਼ ਉਨ੍ਹਾਂ ਦੀ ਆਪਣੀ ਜਾਨ ਲਈ ਖ਼ਤਰਾ ਬਣ ਰਹੀ ਹੈ, ਸਗੋਂ ਸੜਕ ’ਤੇ ਆਉਣ-ਜਾਣ ਵਾਲੇ ਹੋਰ ਲੋਕਾਂ ਦੀ ਸੁਰੱਖਿਆ ਨੂੰ ਵੀ ਖਤਰੇ ਵਿੱਚ ਪਾ ਰਹੀ ਹੈ।

ਵੀਡੀਓ ਵਿੱਚ ਮੋਟਰਸਾਈਕਲ ’ਤੇ ਨੰਬਰ ਪਲੇਟ ਵੀ ਦਿਖਾਈ ਨਹੀਂ ਦੇ ਰਹੀ ਅਤੇ ਫਿਲਹਾਲ ਇਨ੍ਹਾਂ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੇ ਮੋਟਰਸਾਈਕਲ ਚਲਾਉਣ ਦੇ ਢੰਗ ਤੋਂ ਸਾਫ਼ ਹੈ ਕਿ ਉਹ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਆਪਣੀ ਜਾਨ ਨਾਲ ਖੇਡ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਮਜੀਠਾ ਥਾਣਾ ਵੀ ਇਸ ਥਾਂ ਤੋਂ ਕੁਝ ਹੀ ਮਿੰਟਾਂ ਦੀ ਦੂਰੀ ’ਤੇ ਸਥਿਤ ਹੈ। ਹੁਣ ਦੇਖਣਾ ਹੋਵੇਗਾ ਕਿ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਪਛਾਣ ਕਰਕੇ ਕੀ ਕਾਰਵਾਈ ਕੀਤੀ ਜਾਂਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.