IMG-LOGO
ਹੋਮ ਪੰਜਾਬ, ਰਾਸ਼ਟਰੀ, ਹਿਮਾਚਲ ਪ੍ਰਦੇਸ਼ ਦੇ ਡਗਸ਼ਾਈ ਪਬਲਿਕ ਸਕੂਲ 'ਚ ਸਿੱਖ ਵਿਦਿਆਰਥੀ ਨਾਲ...

ਹਿਮਾਚਲ ਪ੍ਰਦੇਸ਼ ਦੇ ਡਗਸ਼ਾਈ ਪਬਲਿਕ ਸਕੂਲ 'ਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦਾ ਮਾਮਲਾ ਗਰਮਾਇਆ, 5 ਸੀਨੀਅਰ ਵਿਦਿਆਰਥੀ ਮੁਅੱਤਲ

Admin User - Sep 08, 2026 05:03 PM
IMG

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਸਥਿਤ ਡਗਸ਼ਾਈ ਪਬਲਿਕ ਸਕੂਲ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀ ਨਾਲ ਕਥਿਤ ਰੈਗਿੰਗ ਅਤੇ ਕੁੱਟਮਾਰ ਦੇ ਮਾਮਲੇ ਵਿੱਚ ਸਕੂਲ ਪ੍ਰਬੰਧਨ ਨੇ ਵੱਡੀ ਕਾਰਵਾਈ ਕੀਤੀ ਹੈ। ਮਾਮਲੇ ਵਿੱਚ ਨਾਮਜ਼ਦ ਪੰਜ ਸੀਨੀਅਰ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਰੇ ਮੁਲਜ਼ਮ ਵਿਦਿਆਰਥੀ ਪੰਜਾਬ ਨਾਲ ਸਬੰਧਤ ਹਨ ਅਤੇ 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਦੇ ਹਨ।

ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਵੀਡੀਓ ਵਿੱਚ ਇੱਕ ਵਿਦਿਆਰਥੀ ਕਥਿਤ ਤੌਰ 'ਤੇ ਜੂਨੀਅਰ ਵਿਦਿਆਰਥੀ ਨੂੰ ਥੱਪੜ ਮਾਰਦਾ ਅਤੇ ਉਸ ਨਾਲ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਾ ਨਜ਼ਰ ਆ ਰਿਹਾ ਹੈ।

ਪੀੜਤ ਵਿਦਿਆਰਥੀ ਤਲਵਿੰਦਰ ਮਨੇਸ਼ ਅਤੇ ਹੋਰਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਡਗਸ਼ਾਈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮ ਵਿਦਿਆਰਥੀਆਂ ਤੋਂ ਇਲਾਵਾ ਹੋਸਟਲ ਵਾਰਡਨ ਅਤੇ ਹੋਰ ਸਬੰਧਤ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਸਕੂਲ ਦੇ ਪ੍ਰਿੰਸੀਪਲ ਰਵਿੰਦਰ ਵੋਹਰਾ ਦਾ ਬਿਆਨ ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ।

ਸ਼ਿਕਾਇਤ ਮੁਤਾਬਕ 5 ਸਤੰਬਰ ਨੂੰ ਪੰਜ ਸੀਨੀਅਰ ਵਿਦਿਆਰਥੀ ਨੌਵੀਂ ਜਮਾਤ ਦੇ ਵਿਦਿਆਰਥੀ ਨੂੰ ਉਸਦੇ ਹੋਸਟਲ ਕਮਰੇ ਵਿੱਚੋਂ ਲੈ ਗਏ ਅਤੇ ਕਥਿਤ ਤੌਰ 'ਤੇ ਉਸ ਨਾਲ ਕੁੱਟਮਾਰ ਕੀਤੀ। ਪੀੜਤ ਪੱਖ ਨੇ ਦੋਸ਼ ਲਗਾਇਆ ਹੈ ਕਿ ਸੀਨੀਅਰ ਵਿਦਿਆਰਥੀਆਂ ਵੱਲੋਂ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਜੂਨੀਅਰਾਂ ਨੂੰ ਡਰਾਉਣ-ਧਮਕਾਉਣ, ਰੈਗਿੰਗ ਕਰਨ, ਹਮਲਾ ਕਰਨ ਅਤੇ ਜ਼ੁਬਾਨੀ ਦੁਰਵਿਵਹਾਰ ਦੀਆਂ ਘਟਨਾਵਾਂ ਕੀਤੀਆਂ ਜਾ ਰਹੀਆਂ ਸਨ।

ਸੋਲਨ ਦੇ ਐਸਪੀ ਟੀਐਸਡੀ ਵਰਮਾ ਨੇ ਕਿਹਾ ਕਿ ਰੈਗਿੰਗ ਵਿਰੁੱਧ ਕਾਨੂੰਨ ਵਿੱਚ ਸਖ਼ਤ ਪ੍ਰਬੰਧ ਹਨ ਅਤੇ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜ ਨਾਬਾਲਗ ਵਿਦਿਆਰਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।

ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਪ੍ਰੋਹਿਬਿਸ਼ਨ ਆਫ਼ ਰੈਗਿੰਗ) ਐਕਟ, 2009 ਦੀ ਧਾਰਾ 3 ਅਤੇ ਬੀਐਨਐਸ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.