ਤਾਜਾ ਖਬਰਾਂ
ਜਾਣਕਾਰੀ ਮੁਤਾਬਕ ਦੋਵਾਂ ਧੜਿਆਂ ਵਿਚਾਲੇ ਪਹਿਲਾਂ ਲੜਾਈ ਲਈ ਸਮਾਂ ਤੈਅ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਇੱਕ ਧੜੇ ਦੇ ਨੌਜਵਾਨ ਨਿਰਧਾਰਤ ਸਮੇਂ ’ਤੇ ਮੌਕੇ ’ਤੇ ਨਹੀਂ ਪਹੁੰਚੇ। ਇਸ ਤੋਂ ਬਾਅਦ ਦੂਜੇ ਧੜੇ ਦੇ ਨੌਜਵਾਨ ਕਥਿਤ ਤੌਰ ’ਤੇ ਹਥਿਆਰਾਂ ਸਮੇਤ ਅਕਾਸ਼ਦੀਪ ਸਿੰਘ ਦੇ ਘਰ ਪਹੁੰਚੇ ਅਤੇ ਜ਼ਬਰਦਸਤੀ ਅੰਦਰ ਦਾਖ਼ਲ ਹੋ ਕੇ ਉਸ ’ਤੇ ਗੋਲੀ ਚਲਾ ਦਿੱਤੀ।
ਪੀੜਤ ਦੇ ਬਿਆਨਾਂ ਅਨੁਸਾਰ ਗੋਲੀ ਉਸ ਦੇ ਮੋਢੇ ਵਿੱਚ ਲੱਗੀ। ਇਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਉਸ ਦੀ ਕੁੱਟਮਾਰ ਵੀ ਕੀਤੀ ਗਈ ਅਤੇ ਧਮਕੀਆਂ ਦੇ ਕੇ ਉਥੋਂ ਫ਼ਰਾਰ ਹੋ ਗਏ। ਪਰਿਵਾਰਕ ਮੈਂਬਰਾਂ ਨੇ ਜ਼ਖ਼ਮੀ ਅਕਾਸ਼ਦੀਪ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਫੂਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਲਖਵਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਥਾਣਾ ਫੂਲ ਦੇ ਐੱਸਐੱਚਓ ਸਤਵੀਰ ਸਿੰਘ ਨੇ ਮਾਮਲਾ ਦਰਜ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਦੋਵਾਂ ਧੜਿਆਂ ਵਿਚਾਲੇ ਲੜਾਈ ਲਈ ਪਹਿਲਾਂ ਤੋਂ ਸਮਾਂ ਤੈਅ ਕੀਤਾ ਗਿਆ ਸੀ ਜਾਂ ਨਹੀਂ ਅਤੇ ਇਸ ਪੂਰੇ ਵਿਵਾਦ ਦੀ ਅਸਲ ਵਜ੍ਹਾ ਕੀ ਸੀ।
Get all latest content delivered to your email a few times a month.