ਤਾਜਾ ਖਬਰਾਂ
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਲੋਕਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੌਕੇ ‘ਤੇ ਇਕੱਠੇ ਹੋ ਗਏ। ਵਾਲਮੀਕਿ ਭਾਈਚਾਰੇ ਸਮੇਤ ਲੋਕਾਂ ਨੇ ਇਸ ਘਟਨਾ ਨੂੰ ਲੈ ਕੇ ਸਖ਼ਤ ਰੋਸ ਜਤਾਇਆ ਅਤੇ ਜਲੰਧਰ ਬਾਈਪਾਸ ਚੌਕ ਵਿੱਚ ਧਰਨਾ ਲਗਾ ਕੇ ਆਵਾਜਾਈ ਰੋਕ ਦਿੱਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਦੀ ਤੁਰੰਤ ਪਛਾਣ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਧਰਨੇ ਕਾਰਨ ਚੌਕ ਦੇ ਆਲੇ-ਦੁਆਲੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ। ਸਥਿਤੀ ਨੂੰ ਕਾਬੂ ਕਰਨ ਲਈ ਏਡੀਸੀਪੀ-1 ਸਮੀਰ ਵਰਮਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ। ਪੁਲਿਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਜਲਦ ਕਾਰਵਾਈ ਦਾ ਭਰੋਸਾ ਦਿੱਤਾ।
ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਪੁਲਿਸ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਇਸ ਘਟਨਾ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੁਲਿਸ ਚੈਕਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ। ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ, ਇਸ ਲਈ ਬੁੱਤ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਵਧਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਤੌਰ ‘ਤੇ ਜਾਣੂ ਕਰਵਾਇਆ ਗਿਆ ਹੈ। ਪ੍ਰਤਿਮਾ ਦੇ ਆਲੇ-ਦੁਆਲੇ ਸ਼ੀਸ਼ੇ ਲਗਾਉਣ ਦੀ ਪ੍ਰਕਿਰਿਆ ‘ਤੇ ਵੀ ਕੰਮ ਚੱਲ ਰਿਹਾ ਹੈ।
Get all latest content delivered to your email a few times a month.