IMG-LOGO
ਹੋਮ ਪੰਜਾਬ: 40,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

40,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Admin User - Sep 08, 2026 08:33 PM
IMG

ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਐਲਡੇਕੋ ਅਸਟੇਟ ਪੁਲਿਸ ਚੌਕੀ ਦੇ ਇੰਚਾਰਜ ASI ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬੁਲਾਰੇ ਮੁਤਾਬਕ ਪਿੰਡ ਭੱਟੀਆਂ ਬੇਟ ਦੇ ਇੱਕ ਵਿਅਕਤੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਪਤਨੀ ਦਾ ਗੁਆਂਢੀ ਨਾਲ ਝਗੜਾ ਹੋਣ ਤੋਂ ਬਾਅਦ ਮਾਮਲਾ ਐਲਡੇਕੋ ਅਸਟੇਟ ਪੁਲਿਸ ਚੌਕੀ ਵਿੱਚ ਦਰਜ ਹੋਇਆ ਸੀ। ਇਸ ਕੇਸ ਦੀ ਜਾਂਚ ASI ਜਿੰਦਲ ਲਾਲ ਕਰ ਰਿਹਾ ਸੀ।

ਸ਼ਿਕਾਇਤ ਅਨੁਸਾਰ, ASI ਪਹਿਲਾਂ ਹੀ ਗੁਆਂਢੀ ਨਾਲ ਸਮਝੌਤਾ ਕਰਵਾਉਣ ਦੇ ਨਾਂ ’ਤੇ 50,000 ਰੁਪਏ ਲੈ ਚੁੱਕਾ ਸੀ। ਇਸ ਦੇ ਬਾਵਜੂਦ ਸ਼ਿਕਾਇਤਕਰਤਾ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ। ਬਾਅਦ ਵਿੱਚ ਦੂਜੀ ਧਿਰ ਖ਼ਿਲਾਫ਼ ਕਰਾਸ ਕੇਸ ਦਰਜ ਕਰਵਾਉਣ ਲਈ ASI ਨੇ ਹੋਰ 40,000 ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਰਿਕਾਰਡ ਕਰਕੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ASI ਜਿੰਦਲ ਲਾਲ ਨੂੰ 40,000 ਰੁਪਏ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।

ਵਿਜੀਲੈਂਸ ਥਾਣਾ ਲੁਧਿਆਣਾ ਵਿੱਚ ਮੁਲਜ਼ਮ ASI ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.