IMG-LOGO
ਹੋਮ ਪੰਜਾਬ: ਲੁਧਿਆਣਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ 'ਤੇ...

ਲੁਧਿਆਣਾ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਰੋਸ: ਅੱਜ ਸ਼ਹਿਰ ਪੂਰੀ ਤਰ੍ਹਾਂ ਬੰਦ, NH-44 ਅਤੇ ਜਲੰਧਰ ਬਾਈਪਾਸ 'ਤੇ ਲਾਇਆ ਧਰਨਾ

Admin User - Sep 09, 2026 10:59 AM
IMG

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ 'ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਭਾਰੀ ਰੋਸ ਫੈਲ ਗਿਆ ਹੈ। ਘਟਨਾ ਦੇ ਰੋਸ ਵਜੋਂ ਅਨੁਸੂਚਿਤ ਜਾਤੀ (ਐੱਸ.ਸੀ.) ਸੰਗਠਨਾਂ ਵੱਲੋਂ ਅੱਜ ਲੁਧਿਆਣਾ ਸ਼ਹਿਰ ਪੂਰੀ ਤਰ੍ਹਾਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਧਰਨਾਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਰਾਸ਼ਟਰੀ ਰਾਜਮਾਰਗ (NH-44) ਅਤੇ ਜਲੰਧਰ ਬਾਈਪਾਸ 'ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।


ਮਿਲੀ ਜਾਣਕਾਰੀ ਅਨੁਸੂਚਿਤ ਅਨੁਸਾਰ, 5 ਸਤੰਬਰ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਬੁੱਤ 'ਤੇ ਇਤਰਾਜ਼ਯੋਗ ਚੀਜ਼ ਸੁੱਟ ਕੇ ਬੇਅਦਬੀ ਕੀਤੀ ਗਈ ਸੀ, ਜਿਸ ਦਾ ਪਤਾ ਲੰਘੀ ਸ਼ਾਮ ਲੱਗਿਆ। ਲਗਾਤਾਰ ਤਿੰਨ ਦਿਨਾਂ ਦੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪੁਲਿਸ ਨੇ ਮੰਗਲਵਾਰ ਰਾਤ ਅਣਪਛਾਤੇ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. (FIR) ਦਰਜ ਕੀਤੀ। ਬੰਦ ਦੀ ਅਗਵਾਈ ਕਰ ਰਹੇ ਦਲਿਤ ਆਗੂ ਅਤੇ ਸਾਬਕਾ ਭਾਜਪਾ ਕੌਂਸਲਰ ਚੌਧਰੀ ਯਸ਼ਪਾਲ ਨੇ ਕਿਹਾ ਕਿ ਸ਼ਹਿਰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੰਘਰਸ਼ ਜਾਰੀ ਰਹੇਗਾ।



ਪ੍ਰਦਰਸ਼ਨਕਾਰੀ ਭਾਈਚਾਰੇ ਨੇ ਦੋ ਮੁੱਖ ਮੰਗਾਂ ਰੱਖੀਆਂ ਹਨ—ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ ਅਤੇ ਬੁੱਤ ਦੇ ਆਲੇ-ਦੁਆਲੇ ਨਵੇਂ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਸੁਰੱਖਿਆ ਮਜ਼ਬੂਤ ਕੀਤੀ ਜਾਵੇ। ਦੂਜੇ ਪਾਸੇ, ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਸਮਾਰਟ ਸਿਟੀ ਪ੍ਰੋਜੈਕਟ ਦੇ ਕੈਮਰਿਆਂ ਦੀ ਫੁਟੇਜ ਖੰਗਾਲ ਰਹੀਆਂ ਹਨ ਅਤੇ ਸ਼ੱਕੀ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼ਹਿਰ 'ਚ ਅਮਨ-ਕਾਨੂੰਨ ਬਣਾਏ ਰੱਖਣ ਲਈ ਭਾਰੀ ਪੁਲਿਸ ਨਫ਼ਰੀ ਤਾਇਨਾਤ ਕੀਤੀ ਗਈ ਹੈ ਅਤੇ ਆਵਾਜਾਈ ਲਈ ਵਿਕਲਪਿਕ ਰਸਤੇ ਤੈਅ ਕੀਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.