ਤਾਜਾ ਖਬਰਾਂ
ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਪ੍ਰਸ਼ਾਸਨਿਕ ਖੜੌਤ ਆਖ਼ਰਕਾਰ ਖ਼ਤਮ ਹੋ ਗਿਆ ਹੈ। ਸਰਕਾਰੀ ਕਰਮਚਾਰੀਆਂ ਨੇ ਆਪਣੀ ਸਮੂਹਿਕ ਛੁੱਟੀ ਅਤੇ ਹੜਤਾਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨਾਲ ਹੋਈ ਇੱਕ ਉੱਚ-ਪੱਧਰੀ ਬੈਠਕ ਵਿੱਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਸਮੇਤ ਕਈ ਅਹਿਮ ਮੁੱਦਿਆਂ 'ਤੇ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਕੰਮ 'ਤੇ ਪਰਤਣ ਦਾ ਫ਼ੈਸਲਾ ਕੀਤਾ।
ਮੀਟਿੰਗ ਤੋਂ ਬਾਅਦ ਸਰਕਾਰ ਨੇ ਮੁਲਾਜ਼ਮਾਂ 'ਤੇ ਨਰਮੀ ਦਿਖਾਉਂਦਿਆਂ 27 ਅਗਸਤ ਨੂੰ ਜਾਰੀ ਕੀਤਾ ਗਿਆ 'ਕਾਰਨ ਦੱਸੋ (Show-Cause) ਨੋਟਿਸ' ਪੂਰੀ ਤਰ੍ਹਾਂ ਵਾਪਸ ਲੈ ਲਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਮੁਲਾਜ਼ਮਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇਗੀ।
ਜ਼ਿਕਰਯੋਗ ਹੈ ਕਿ ਆਪਣੀਆਂ ਹੱਕੀ ਮੰਗਾਂ ਅਤੇ ਡੀ.ਏ. ਦੇ ਬਕਾਏ ਨੂੰ ਲੈ ਕੇ ਸਰਕਾਰੀ ਕਰਮਚਾਰੀਆਂ ਨੇ ਤਿੱਖੇ ਸੰਘਰਸ਼ ਦਾ ਬਿਗੁਲ ਵਜਾਉਂਦਿਆਂ 11 ਸਤੰਬਰ ਤੱਕ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਸੀ, ਜਿਸ ਨਾਲ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਹੋਣ ਦੀ ਨੌਬਤ ਆ ਗਈ ਸੀ। ਹਾਲਾਂਕਿ, ਸਰਕਾਰ ਨਾਲ ਹੋਏ ਇਸ ਸਕਾਰਾਤਮਕ ਸਮਝੌਤੇ ਤੋਂ ਬਾਅਦ ਆਮ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ।
Get all latest content delivered to your email a few times a month.