ਤਾਜਾ ਖਬਰਾਂ
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਜ਼ਿਲ੍ਹੇ ਲਈ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ, 12 ਸਤੰਬਰ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਨਾਲ-ਨਾਲ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਅੱਜ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ 'ਨੇਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881' ਦੀ ਧਾਰਾ 25 ਤਹਿਤ ਵੀ ਘੋਸ਼ਿਤ ਕੀਤੀ ਗਈ ਹੈ। ਨੋਟੀਫਿਕੇਸ਼ਨ 'ਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਹਸਤਾਖ਼ਰ ਹਨ।
Get all latest content delivered to your email a few times a month.