IMG-LOGO
ਹੋਮ ਪੰਜਾਬ: ਹੁਸ਼ਿਆਰਪੁਰ 'ਚ ਓਵਰਲੋਡ ਟਰੱਕ ਨੇ ਨੌਜਵਾਨ ਨੂੰ ਦੜੜਿਆ, ਮੌਕੇ 'ਤੇ...

ਹੁਸ਼ਿਆਰਪੁਰ 'ਚ ਓਵਰਲੋਡ ਟਰੱਕ ਨੇ ਨੌਜਵਾਨ ਨੂੰ ਦੜੜਿਆ, ਮੌਕੇ 'ਤੇ ਹੀ ਦਰਦਨਾਕ ਮੌਤ; ਗੁੱਸੇ 'ਚ ਆਏ ਲੋਕਾਂ ਨੇ ਲਾਇਆ ਧਰਨਾ

Admin User - Sep 09, 2026 02:44 PM
IMG

ਹੁਸ਼ਿਆਰਪੁਰ: ਸ਼ਹਿਰ ਵਿੱਚ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ 40 ਸਾਲਾ ਨੌਜਵਾਨ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਹੈ। ਇਹ ਦੁਖਦਾਈ ਘਟਨਾ ਉਸ ਵੇਲੇ ਵਾਪਰੀ ਜਦੋਂ ਨੌਜਵਾਨ ਘਰੋਂ ਦੁੱਧ ਲੈ ਕੇ ਵਾਪਸ ਪਰਤ ਰਿਹਾ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਤੇਜ਼ ਰਫ਼ਤਾਰ ਅਤੇ ਲੱਕੜਾਂ ਨਾਲ ਓਵਰਲੋਡ ਟਰੱਕ ਨੇ ਉਸ ਨੂੰ ਦਰੜ ਦਿੱਤਾ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਜਾਨ ਚਲੀ ਗਈ। ਵਾਰਦਾਤ ਤੋਂ ਬਾਅਦ ਟਰੱਕ ਚਾਲਕ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ।


ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਫੈਲ ਗਿਆ। ਗੁੱਸੇ ਵਿੱਚ ਆਏ ਇਲਾਕਾ ਵਾਸੀਆਂ ਨੇ ਸੜਕ 'ਤੇ ਜਾਮ ਲਗਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਇਸ ਮਾਰਗ 'ਤੇ ਰੋਜ਼ਾਨਾ ਓਵਰਲੋਡ ਟਰੱਕ ਬੇਰੋਕ-ਟੋਕ ਲੰਘਦੇ ਹਨ, ਜਿਸ ਕਾਰਨ ਆਏ ਦਿਨ ਲੋਕਾਂ ਦੀਆਂ ਜਾਨਾਂ ਖ਼ਤਰੇ 'ਚ ਪੈਂਦੀਆਂ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸ਼ਾਂਤ ਕੀਤਾ।


ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਪੁਲਿਸ ਅਨੁਸਾਰ ਫ਼ਰਾਰ ਟਰੱਕ ਚਾਲਕ ਅਤੇ ਵਾਹਨ ਦੀ ਪਛਾਣ ਲਈ ਆਸ-ਪਾਸ ਦੇ ਇਲਾਕੇ ਖੰਗਾਲੇ ਜਾ ਰਹੇ ਹਨ। ਦੂਜੇ ਪਾਸੇ, ਸਥਾਨਕ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਓਵਰਲੋਡ ਵਾਹਨਾਂ 'ਤੇ ਸਖ਼ਤੀ ਨਾਲ ਠੱਲ੍ਹ ਪਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.