ਤਾਜਾ ਖਬਰਾਂ
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਰਹਿ ਕੇ ਕੰਮ ਕਰ ਰਿਹਾ ਸੀ। ਮਾਡਿਊਲ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਕੇ ਆਪਣੇ ਸਹਿਯੋਗੀਆਂ ਰਾਹੀਂ ਅੱਗੇ ਸਪਲਾਈ ਕੀਤੇ ਜਾਣ ਦਾ ਸ਼ੱਕ ਹੈ।
ਇਸ ਮਾਮਲੇ ਸਬੰਧੀ NDPS ਐਕਟ ਅਤੇ ਆਰਮਜ਼ ਐਕਟ ਤਹਿਤ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਹੁਣ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਵੱਲੋਂ ਮਾਡਿਊਲ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਨੂੰ ਤੋੜਨ ਲਈ ਅਗਲੀ ਕਾਰਵਾਈ ਜਾਰੀ ਹੈ।
ਪੰਜਾਬ ਪੁਲਿਸ ਨੇ ਕਿਹਾ ਹੈ ਕਿ ਸੂਬੇ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।
Get all latest content delivered to your email a few times a month.