IMG-LOGO
ਹੋਮ ਪੰਜਾਬ: ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਮਗਰੋਂ...

ਮੋਹਾਲੀ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਗੋਲੀ ਲੱਗਣ ਮਗਰੋਂ ਗੈਂਗਸਟਰ ਕਾਬੂ; 3 ਪਿਸਤੌਲ ਬਰਾਮਦ

Admin User - Sep 09, 2026 07:47 PM
IMG

ਮੋਹਾਲੀ ਦੇ ਸਨੇਟਾ ਇਲਾਕੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਿਸ ਨੇ ਇੱਕ ਗੈਂਗਸਟਰ ਨੂੰ ਕਾਬੂ ਕਰ ਲਿਆ। ਗੋਲੀਬਾਰੀ ਦੌਰਾਨ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਵਾਸੀ ਗੁਰਦਿੱਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ, ਮੋਹਾਲੀ ਸੀਆਈਏ ਟੀਮ ਨੂੰ ਗੁਰਦਿੱਤ ਸਿੰਘ ਦੀਆਂ ਅਪਰਾਧਿਕ ਗਤੀਵਿਧੀਆਂ ਸਬੰਧੀ ਇਨਪੁੱਟ ਮਿਲੀ ਸੀ। ਪੁਲਿਸ ਨੂੰ ਸ਼ੱਕ ਸੀ ਕਿ ਉਹ ਖਰੜ ਇਲਾਕੇ ਵਿੱਚ ਕਿਰਾਏ ਦੇ ਕਮਰੇ ਵਿੱਚ ਰਹਿ ਕੇ ਫਿਰੌਤੀ ਸਮੇਤ ਹੋਰ ਅਪਰਾਧਿਕ ਵਾਰਦਾਤਾਂ ਦੀ ਯੋਜਨਾ ਬਣਾ ਰਿਹਾ ਸੀ। ਇਸ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਸਨੇਟਾ ਥਾਣੇ ਨੇੜੇ ਇੱਕ ਸੁੰਨਸਾਨ ਥਾਂ ‘ਤੇ ਨਾਕਾਬੰਦੀ ਕਰਕੇ ਟੀਮ ਤਾਇਨਾਤ ਕੀਤੀ।

ਇਸ ਦੌਰਾਨ ਇੱਕ ਆਲਟੋ ਟੈਕਸੀ ਉੱਥੇ ਪਹੁੰਚੀ ਤਾਂ ਪੁਲਿਸ ਨੇ ਉਸ ਨੂੰ ਘੇਰ ਲਿਆ। ਪੁਲਿਸ ਮੁਤਾਬਕ, ਮੁਲਜ਼ਮਾਂ ਨੇ ਬਚਣ ਦੀ ਕੋਸ਼ਿਸ਼ ਕਰਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਗੁਰਦਿੱਤ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਅਤੇ ਦੋ 9 ਐਮਐਮ ਪਿਸਤੌਲ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਮੌਕੇ ਤੋਂ ਆਲਟੋ ਟੈਕਸੀ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ। ਪੁਲਿਸ ਹੁਣ ਟੈਕਸੀ ਦੀ ਰਜਿਸਟ੍ਰੇਸ਼ਨ ਅਤੇ ਇਸ ਦੀ ਵਰਤੋਂ ਸਬੰਧੀ ਵੀ ਜਾਂਚ ਕਰ ਰਹੀ ਹੈ।

ਐਸਐਸਪੀ ਵਰੁਣ ਸ਼ਰਮਾ ਖੁਦ ਮੌਕੇ ‘ਤੇ ਪਹੁੰਚੇ ਅਤੇ ਪੂਰੀ ਕਾਰਵਾਈ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਪੁੱਛਗਿੱਛ ਦੌਰਾਨ ਪੁਲਿਸ ਨੂੰ ਗੁਰਦਿੱਤ ਸਿੰਘ ਦੇ ਦੋ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਮਿਲੀ ਹੈ। ਦੋਵਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.