IMG-LOGO
ਹੋਮ ਪੰਜਾਬ: ਵੱਡੀ ਖ਼ਬਰ# ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ...

ਵੱਡੀ ਖ਼ਬਰ# ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ!

Admin User - Sep 10, 2026 09:36 AM
IMG

ਚੰਡੀਗੜ੍ਹ : ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਪੂਰਨਿਆਂ ਤੇ ਚਲਦੇ ਹੋਏ ਦੱਬੇ ਕੁਚਲਿਆਂ, ਗਰੀਬਾਂ ਅਤੇ ਦਲਿਤਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਜੀ ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ। 

 ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦੀ ਮੌਤ ਤੇ ਅਫਸੋਸ ਪ੍ਰਗਟ ਕੀਤਾ ਹੈ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਪੰਜਾਬ ਸਰਕਾਰ ਨੇ ਸੋਕ ਵਜੋਂ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਦੇ 'ਆਪ' ਮੰਤਰੀ ਮਹਿੰਦਰ ਭਗਤ ਦੇ ਪਿਤਾ ਅਤੇ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦਾ ਵੀਰਵਾਰ ਸਵੇਰੇ 93 ਸਾਲ ਦੀ ਉਮਰ ਵਿੱਚ ਜਲੰਧਰ ਦੇ ਬਸਤੀ ਇਲਾਕੇ ਵਿੱਚ ਆਪਣੇ ਘਰ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਬਸਤੀ ਸ਼ੇਖ ਸ਼ਮਸ਼ਾਨਘਾਟ ਵਿੱਚ ਸ਼ਾਮ 5 ਵਜੇ ਦੇ ਕਰੀਬ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.