IMG-LOGO
ਹੋਮ ਪੰਜਾਬ: ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਰੋਸ: ਵਾਲਮੀਕਿ ਸੰਗਠਨਾਂ...

ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਰੋਸ: ਵਾਲਮੀਕਿ ਸੰਗਠਨਾਂ ਵੱਲੋਂ ਅੱਜ ਜਲੰਧਰ ਬੰਦ ਦਾ ਸੱਦਾ, ਬਾਜ਼ਾਰ ਤੇ ਮਾਲ ਰਹਿਣਗੇ ਬੰਦ; ਐਮਰਜੈਂਸੀ ਸੇਵਾਵਾਂ ਨੂੰ ਛੋਟ

Admin User - Sep 10, 2026 10:01 AM
IMG

ਲੁਧਿਆਣਾ ਵਿਖੇ ਮੰਗਲਵਾਰ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਹੋਈ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਜ਼ਿਲ੍ਹੇ ਦੇ ਵਾਲਮੀਕਿ ਸੰਗਠਨਾਂ ਵੱਲੋਂ ਅੱਜ (ਵੀਰਵਾਰ, 10 ਸਤੰਬਰ) 'ਜਲੰਧਰ ਬੰਦ' ਦਾ ਐਲਾਨ ਕੀਤਾ ਗਿਆ ਹੈ। ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਨੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਾਰੇ ਮੁੱਖ ਬਾਜ਼ਾਰ, ਸ਼ੋਅਰੂਮ, ਮਾਲ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰੱਖਣ ਦਾ ਸੱਦਾ ਦਿੱਤਾ ਹੈ, ਤਾਂ ਜੋ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ।


ਆਮ ਜਨਤਾ ਨੂੰ ਹੋਣ ਵਾਲੀਆਂ ਮੁਸ਼ਕਲਾਂ ਨੂੰ ਦੇਖਦਿਆਂ ਸੰਗਠਨਾਂ ਨੇ ਸਪੱਸ਼ਟ ਕੀਤਾ ਹੈ ਕਿ ਬੰਦ ਦੌਰਾਨ ਰਾਸ਼ਟਰੀ ਰਾਜਮਾਰਗ (National Highways) ਅਤੇ ਰੇਲਵੇ ਟਰੈਕ ਜਾਮ ਨਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ, ਵੱਖ-ਵੱਖ ਵਿਦਿਅਕ ਅਦਾਰਿਆਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅਤੇ ਕਾਲਜਾਂ ਨੂੰ ਵੀ ਬੰਦ ਤੋਂ ਮੁਕਤ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।


ਬੰਦ ਦੇ ਸੱਦੇ ਦੌਰਾਨ ਆਮ ਲੋਕਾਂ ਦੀਆਂ ਜ਼ਰੂਰੀ ਲੋੜਾਂ ਦਾ ਧਿਆਨ ਰੱਖਦਿਆਂ ਐਮਰਜੈਂਸੀ ਸੇਵਾਵਾਂ ਨੂੰ ਪੂਰੀ ਰਾਹਤ ਦਿੱਤੀ ਗਈ ਹੈ। ਹਸਪਤਾਲ, ਮੈਡੀਕਲ ਸਟੋਰ, ਐਂਬੂਲੈਂਸ ਸੇਵਾਵਾਂ, ਅੰਤਰਰਾਸ਼ਟਰੀ ਉਡਾਣਾਂ ਲਈ ਜਾਣ ਵਾਲੇ ਯਾਤਰੀਆਂ, ਮਰੀਜ਼ਾਂ ਅਤੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਵਾਲੇ ਲੋਕਾਂ 'ਤੇ ਇਹ ਬੰਦ ਲਾਗੂ ਨਹੀਂ ਹੋਵੇਗਾ। ਪ੍ਰਸ਼ਾਸਨ ਵੱਲੋਂ ਵੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.