IMG-LOGO
ਹੋਮ ਪੰਜਾਬ: PRTC ਦੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹਾਈਕੋਰਟ ਨੇ ਪੱਕੇ...

PRTC ਦੇ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹਾਈਕੋਰਟ ਨੇ ਪੱਕੇ ਕਰਨ ਦੀ ਪਟੀਸ਼ਨ ਕੀਤੀ ਰੱਦ; ਕਿਹਾ— 'ਠੇਕੇ 'ਤੇ ਰੱਖੇ ਮੁਲਾਜ਼ਮ ਸਿਰਫ਼ ਲੰਬੀ ਸੇਵਾ ਦੇ ਆਧਾਰ...

Admin User - Sep 10, 2026 10:14 AM
IMG

ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਆਊਟਸੋਰਸਿੰਗ (ਠੇਕੇ 'ਤੇ ਤਾਇਨਾਤ) ਕਰਮਚਾਰੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਆਊਟਸੋਰਸਡ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਹੈ ਕਿ PRTC ਦੇ ਇਹ ਕਰਮਚਾਰੀ ਰੈਗੂਲਰ ਹੋਣ ਦੇ ਹੱਕਦਾਰ ਨਹੀਂ ਹਨ।


ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਅਹਿਮ ਟਿੱਪਣੀ ਕੀਤੀ ਕਿ ਠੇਕੇ ਜਾਂ ਆਊਟਸੋਰਸਿੰਗ 'ਤੇ ਰੱਖੇ ਗਏ ਕਰਮਚਾਰੀ ਸਿਰਫ਼ ਇਸ ਆਧਾਰ 'ਤੇ ਪੱਕੇ ਹੋਣ ਦਾ ਦਾਅਵਾ ਨਹੀਂ ਕਰ ਸਕਦੇ ਕਿ ਉਨ੍ਹਾਂ ਨੇ ਲੰਬੇ ਸਮੇਂ ਤੱਕ ਸੇਵਾਵਾਂ ਦਿੱਤੀਆਂ ਹਨ। ਅਦਾਲਤ ਅਨੁਸਾਰ ਅਜਿਹੇ ਕਰਮਚਾਰੀਆਂ ਦੀ ਨਿਯੁਕਤੀ ਸਿੱਧੀ PRTC ਵੱਲੋਂ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਉਨ੍ਹਾਂ ਨੂੰ ਕੋਈ ਨਿਯਮਤ ਰੁਜ਼ਗਾਰ ਦਾ ਦਰਜਾ ਦਿੱਤਾ ਗਿਆ ਸੀ।


ਅਦਾਲਤ ਨੇ ਪਾਇਆ ਕਿ ਇਹ ਮੁਲਾਜ਼ਮ ਆਊਟਸੋਰਸਿੰਗ ਏਜੰਸੀਆਂ (ਥਰਡ ਪਾਰਟੀ) ਦੇ ਮਾਧਿਅਮ ਰਾਹੀਂ ਤਾਇਨਾਤ ਕੀਤੇ ਗਏ ਸਨ, ਜਿਸ ਕਾਰਨ PRTC ਨਾਲ ਉਨ੍ਹਾਂ ਦਾ ਕੋਈ ਸਿੱਧਾ ਮਾਲਕ-ਕਰਮਚਾਰੀ ਦਾ ਰਿਸ਼ਤਾ ਨਹੀਂ ਬਣਦਾ। ਹਾਈਕੋਰਟ ਦੇ ਇਸ ਫ਼ੈਸਲੇ ਨਾਲ ਪਿਛਲੇ ਲੰਮੇ ਸਮੇਂ ਤੋਂ ਪੱਕੇ ਹੋਣ ਦੀ ਆਸ ਲਾਈ ਬੈਠੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.