IMG-LOGO
ਹੋਮ ਪੰਜਾਬ: ਖਰੜ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ ਮਿਸ਼ਨ' ਰੈਲੀ ਭਲਕੇ:...

ਖਰੜ 'ਚ ਅਕਾਲੀ ਦਲ ਦੀ 'ਪੰਜਾਬ ਬਚਾਓ ਮਿਸ਼ਨ' ਰੈਲੀ ਭਲਕੇ: ਤਿਆਰੀਆਂ ਅੰਤਿਮ ਚਰਨ 'ਚ, ਸੁਖਬੀਰ ਬਾਦਲ ਸਮੇਤ ਪੂਰੀ ਸੀਨੀਅਰ ਲੀਡਰਸ਼ਿਪ ਭਰੇਗੀ ਹੁੰਕਾਰ

Admin User - Sep 10, 2026 11:01 AM
IMG

ਸ਼੍ਰੋਮਣੀ ਅਕਾਲੀ ਦਲ ਵੱਲੋਂ ਖਰੜ ਇਲਾਕੇ ਵਿੱਚ ਭਲਕੇ ਆਯੋਜਿਤ ਕੀਤੀ ਜਾ ਰਹੀ 'ਪੰਜਾਬ ਬਚਾਓ ਮਿਸ਼ਨ' ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਿੰਡ ਪਲਹੇੜੀ ਸਨਟੇਕ ਸਿਟੀ ਦੇ ਸਾਹਮਣੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਖਰੜ ਦੇ ਚਰਚਿਤ 'ਗੋਲਡਨ ਮੈਨ' ਨੇ ਵੀ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦਾ ਨਿਓਤਾ ਦਿੱਤਾ।


ਹਲਕਾ ਪ੍ਰਧਾਨ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸੂਬੇ ਦੇ ਮੌਜੂਦਾ ਹਾਲਾਤ, ਕਿਸਾਨੀ ਅਤੇ ਆਮ ਜਨਤਾ ਨਾਲ ਜੁੜੇ ਕਈ ਗੰਭੀਰ ਮੁੱਦਿਆਂ 'ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।


ਮੀਡੀਆ ਨਾਲ ਗੱਲਬਾਤ ਕਰਦਿਆਂ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ। ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ ਅਤੇ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ, ਜਿਸ ਕਾਰਨ ਭਲਕੇ ਹੋਣ ਵਾਲੇ ਇਸ ਇਕੱਠ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੇ ਪਹੁੰਚਣ ਦੀ ਪੂਰੀ ਉਮੀਦ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.