ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਖਰੜ ਇਲਾਕੇ ਵਿੱਚ ਭਲਕੇ ਆਯੋਜਿਤ ਕੀਤੀ ਜਾ ਰਹੀ 'ਪੰਜਾਬ ਬਚਾਓ ਮਿਸ਼ਨ' ਰੈਲੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪਿੰਡ ਪਲਹੇੜੀ ਸਨਟੇਕ ਸਿਟੀ ਦੇ ਸਾਹਮਣੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਰੈਲੀ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਖਰੜ ਦੇ ਚਰਚਿਤ 'ਗੋਲਡਨ ਮੈਨ' ਨੇ ਵੀ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਪਹੁੰਚਣ ਦਾ ਨਿਓਤਾ ਦਿੱਤਾ।
ਹਲਕਾ ਪ੍ਰਧਾਨ ਰਵਿੰਦਰ ਸਿੰਘ ਖੇੜਾ ਨੇ ਦੱਸਿਆ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਸੂਬੇ ਦੇ ਮੌਜੂਦਾ ਹਾਲਾਤ, ਕਿਸਾਨੀ ਅਤੇ ਆਮ ਜਨਤਾ ਨਾਲ ਜੁੜੇ ਕਈ ਗੰਭੀਰ ਮੁੱਦਿਆਂ 'ਤੇ ਆਵਾਜ਼ ਬੁਲੰਦ ਕੀਤੀ ਜਾਵੇਗੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਖੇੜਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਲੜਾਈ ਲੜਦਾ ਆਇਆ ਹੈ। ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹਨ ਅਤੇ ਅਕਾਲੀ ਦਲ ਵੱਲ ਉਮੀਦ ਨਾਲ ਦੇਖ ਰਹੇ ਹਨ, ਜਿਸ ਕਾਰਨ ਭਲਕੇ ਹੋਣ ਵਾਲੇ ਇਸ ਇਕੱਠ ਵਿੱਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਦੇ ਪਹੁੰਚਣ ਦੀ ਪੂਰੀ ਉਮੀਦ ਹੈ।
Get all latest content delivered to your email a few times a month.