IMG-LOGO
ਹੋਮ ਪੰਜਾਬ, ਰਾਸ਼ਟਰੀ, ਬੈਂਕ ਆਫ਼ ਬੜੌਦਾ ਵੱਲੋਂ SGPC ਨੂੰ 5 ਏਸੀ ਭੇਟ, ਅਧਿਕਾਰੀਆਂ...

ਬੈਂਕ ਆਫ਼ ਬੜੌਦਾ ਵੱਲੋਂ SGPC ਨੂੰ 5 ਏਸੀ ਭੇਟ, ਅਧਿਕਾਰੀਆਂ ਦਾ ਕੀਤਾ ਗਿਆ ਸਨਮਾਨ

Admin User - Sep 10, 2026 04:04 PM
IMG

ਗੁਰੂ ਘਰ ਦੀਆਂ ਸੇਵਾਵਾਂ ਵਿੱਚ ਸਹਿਯੋਗ ਦੇ ਤਹਿਤ ਬੈਂਕ ਆਫ਼ ਬੜੌਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਪੰਜ ਏਅਰ ਕੰਡੀਸ਼ਨਰ (AC) ਭੇਟ ਕੀਤੇ ਗਏ ਹਨ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ।

ਬੈਂਕ ਅਧਿਕਾਰੀਆਂ ਤੋਂ ਏਸੀ ਪ੍ਰਾਪਤ ਕਰਨ ਮੌਕੇ SGPC ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਬੈਂਕ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੈਂਕ ਆਫ਼ ਬੜੌਦਾ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿੱਚ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਕਰਦਾ ਰਿਹਾ ਹੈ।

ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਲਈ ਸੰਸਥਾਵਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਦੀ ਆਸ ਪ੍ਰਗਟਾਈ।

ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਚੀਫ ਮੈਨੇਜਰ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਰੋਹਿਤ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

ਸਮਾਗਮ ਦੌਰਾਨ SGPC ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਸਮੇਤ ਹੋਰ ਅਧਿਕਾਰੀ ਅਤੇ ਮੈਂਬਰ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.