IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਖੇਡਾਂ, ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਧਮਾਕੇਦਾਰ ਜਿੱਤ, 19-0 ਨਾਲ ਹਰਾ ਕੇ...

ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਧਮਾਕੇਦਾਰ ਜਿੱਤ, 19-0 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ

Admin User - Sep 10, 2026 04:56 PM
IMG

ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਵਿੱਚ ਭਾਰਤੀ ਟੀਮ ਨੇ ਪਾਕਿਸਤਾਨ ਨੂੰ ਇਕਤਰਫ਼ਾ ਮੁਕਾਬਲੇ ਵਿੱਚ 19-0 ਨਾਲ ਕਰਾਰੀ ਮਾਤ ਦੇ ਕੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਮੈਚ ਦੌਰਾਨ ਭਾਰਤ ਨੇ ਸ਼ੁਰੂ ਤੋਂ ਹੀ ਹਮਲਾਵਰ ਰੁਖ ਅਪਣਾਇਆ ਅਤੇ ਪੂਰੇ ਮੁਕਾਬਲੇ ਵਿੱਚ ਪਾਕਿਸਤਾਨ 'ਤੇ ਆਪਣਾ ਦਬਦਬਾ ਕਾਇਮ ਰੱਖਿਆ।

ਭਾਰਤ ਨੇ ਪਹਿਲੇ ਕੁਆਰਟਰ ਵਿੱਚ 5, ਦੂਜੇ ਵਿੱਚ 5, ਤੀਜੇ ਵਿੱਚ 3 ਅਤੇ ਆਖਰੀ ਕੁਆਰਟਰ ਵਿੱਚ 6 ਗੋਲ ਕੀਤੇ। ਇਸ ਦੌਰਾਨ ਭਾਰਤੀ ਟੀਮ ਨੂੰ 18 ਪੈਨਲਟੀ ਕਾਰਨਰ ਅਤੇ ਇੱਕ ਪੈਨਲਟੀ ਸਟ੍ਰੋਕ ਮਿਲਿਆ, ਜਦਕਿ ਪਾਕਿਸਤਾਨ ਪੂਰੇ ਮੈਚ ਵਿੱਚ ਇੱਕ ਵੀ ਗੋਲ ਜਾਂ ਪੈਨਲਟੀ ਕਾਰਨਰ ਹਾਸਲ ਨਹੀਂ ਕਰ ਸਕਿਆ।

ਮੈਚ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਭਾਰਤ ਨੇ ਲਗਾਤਾਰ ਹਮਲੇ ਕੀਤੇ। ਪੂਜਾ ਸਾਹੂ ਨੇ ਸੱਤਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਟੀਮ ਦਾ ਖਾਤਾ ਖੋਲ੍ਹਿਆ। ਇਸ ਤੋਂ ਬਾਅਦ ਰੋਸ਼ਨੀ ਆਇੰਦ, ਤਨੁਸ਼੍ਰੀ ਕਾਡੂ ਅਤੇ ਸੁਖਵੀਰ ਕੌਰ ਨੇ ਗੋਲ ਕਰਕੇ ਭਾਰਤ ਦੀ ਬੜ੍ਹਤ ਹੋਰ ਮਜ਼ਬੂਤ ਕੀਤੀ।

ਪੂਜਾ ਮਲਿਕ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੈਟ੍ਰਿਕ ਲਗਾਈ। ਪੂਰਨਿਮਾ ਯਾਦਵ, ਮਧੂ, ਸੁਪ੍ਰੀਆ, ਕ੍ਰਿਸ਼ਨਾ ਸ਼ਰਮਾ, ਬਿਨੀਮਾ ਧਨ ਅਤੇ ਰੋਸ਼ਨੀ ਨੇ ਵੀ ਭਾਰਤ ਦੀ ਵੱਡੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।

ਹੁਣ ਸੈਮੀਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਕੋਰੀਆ ਅਤੇ ਮਲੇਸ਼ੀਆ ਵਿਚਕਾਰ ਹੋਣ ਵਾਲੇ ਮੈਚ ਦੇ ਜੇਤੂ ਨਾਲ ਹੋਵੇਗਾ। ਭਾਰਤੀ ਟੀਮ ਦੀ ਇਸ ਵੱਡੀ ਜਿੱਤ ਨਾਲ ਟੂਰਨਾਮੈਂਟ ਵਿੱਚ ਉਸਦਾ ਆਤਮਵਿਸ਼ਵਾਸ ਹੋਰ ਵਧਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.