IMG-LOGO
ਹੋਮ ਪੰਜਾਬ, ਹਰਿਆਣਾ, ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ, ਆਂਗਣਵਾੜੀ ਵਰਕਰ ਹਰਗੋਬਿੰਦ ਕੌਰ...

ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਝਟਕਾ, ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੀ ਬਰਖ਼ਾਸਤਗੀ ਦੇ ਹੁਕਮ ਰੱਦ

Admin User - Sep 10, 2026 07:53 PM
IMG

ਪੰਜਾਬ-ਹਰਿਆਣਾ ਹਾਈਕੋਰਟ ਨੇ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਸਬੰਧੀ ਸਰਕਾਰੀ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਨੇ ਉਨ੍ਹਾਂ ਨੂੰ ਮੁੜ ਨੌਕਰੀ ’ਤੇ ਬਹਾਲ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਲਾਭ 6 ਫ਼ੀਸਦੀ ਸਾਲਾਨਾ ਵਿਆਜ ਸਮੇਤ ਅਦਾ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹਾਈਕੋਰਟ ਵੱਲੋਂ ਇਹ ਫ਼ੈਸਲਾ 17 ਅਗਸਤ 2026 ਨੂੰ CWP-320-2025 ਵਿੱਚ ਸੁਣਾਇਆ ਗਿਆ। ਅਦਾਲਤ ਨੇ ਸੇਵਾਵਾਂ ਖ਼ਤਮ ਕਰਨ ਵਾਲੇ ਹੁਕਮ ਦੇ ਨਾਲ ਉਸ ਤੋਂ ਬਾਅਦ ਜਾਰੀ ਅਪੀਲੀ ਹੁਕਮ ਨੂੰ ਵੀ ਰੱਦ ਕਰ ਦਿੱਤਾ। ਪੰਜਾਬ ਸਰਕਾਰ ਨੂੰ ਬਕਾਇਆ ਲਾਭ ਅੱਠ ਹਫ਼ਤਿਆਂ ਦੇ ਅੰਦਰ ਜਾਰੀ ਕਰਨ ਲਈ ਕਿਹਾ ਗਿਆ ਹੈ।

ਹਰਗੋਬਿੰਦ ਕੌਰ ਨੂੰ ਲੋਕ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਕਥਿਤ ਸਿਆਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਅਤੇ ਵੱਧ ਛੁੱਟੀਆਂ ਲੈਣ ਦੇ ਦੋਸ਼ਾਂ ਤਹਿਤ 19 ਜੂਨ 2024 ਨੂੰ ਮੁਅੱਤਲ ਕੀਤਾ ਗਿਆ ਸੀ।

ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਰਾਜਨੀਤਿਕ ਰੰਜਿਸ਼ ਤਹਿਤ ਕੀਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਹ ਆਂਗਣਵਾੜੀ ਵਰਕਰਾਂ ਦੇ ਹੱਕਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਕਥਿਤ ਤੌਰ ’ਤੇ ਖ਼ਰਾਬ ਰਾਸ਼ਨ ਦੀ ਸਪਲਾਈ ਸਮੇਤ ਕਈ ਮੁੱਦਿਆਂ ’ਤੇ ਆਵਾਜ਼ ਉਠਾਉਂਦੀ ਰਹੀ ਹੈ।

ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫ਼ੈਸਲੇ ਨੇ ਕਾਨੂੰਨੀ ਪ੍ਰਕਿਰਿਆ ਦੀ ਮਹੱਤਤਾ ਨੂੰ ਸਪੱਸ਼ਟ ਕੀਤਾ ਹੈ ਅਤੇ ਉਹ ਅੱਗੇ ਵੀ ਔਰਤਾਂ ਤੇ ਆਂਗਣਵਾੜੀ ਵਰਕਰਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.