ਤਾਜਾ ਖਬਰਾਂ
ਪੰਜਾਬ ਵਿੱਚ ਮੌਸਮ ਦੇ ਮਿਜ਼ਾਜ ਇੱਕ ਵਾਰ ਫਿਰ ਤਲਖ਼ ਹੋ ਗਏ ਹਨ। ਅੱਗ ਵਰ੍ਹਾਉਂਦੀ ਗਰਮੀ ਅਤੇ ਹੁੰਮਸ ਕਾਰਨ ਪਾਰਾ 37 ਡਿਗਰੀ ਸੈਲਸੀਅਸ ਤੱਕ ਜਾ ਪਹੁੰਚਿਆ ਹੈ, ਜਿਸ ਨਾਲ ਲੋਕਾਂ ਦਾ ਜੀਣਾ ਮੁਹਾਲ ਹੋ ਗਿਆ ਹੈ। ਮੌਸਮ ਵਿਭਾਗ ਦੇ ਤਾਜ਼ਾ ਪੂਰਵ-ਅਨੁਮਾਨ ਮੁਤਾਬਕ ਫਿਲਹਾਲ ਐਤਵਾਰ ਤੱਕ ਇਸ ਤਪਸ਼ ਤੋਂ ਕੋਈ ਵੱਡੀ ਰਾਹਤ ਮਿਲਣ ਦੀ ਆਸ ਨਹੀਂ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਰਹਿਣ ਕਰਕੇ ਤਾਪਮਾਨ ਵਿੱਚ ਹੋਰ ਵਾਧਾ ਦਰਜ ਕੀਤਾ ਜਾ ਸਕਦਾ ਹੈ।
ਮੌਸਮ ਕੇਂਦਰ ਅਨੁਸਾਰ ਆਉਂਦੇ ਦਿਨਾਂ ਦੌਰਾਨ ਹਲਕੀ-ਫੁਲਕੀ ਬੂੰਦਾ-ਬਾਂਦੀ ਨੂੰ ਛੱਡ ਕੇ ਕੋਈ ਵੱਡੀ ਚੇਤਾਵਨੀ ਨਹੀਂ ਹੈ:
11 ਸਤੰਬਰ: ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਕੁੱਝ ਹਿੱਸਿਆਂ 'ਚ ਹਲਕੀ ਵਰਖਾ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹੇ ਖੁਸ਼ਕ ਰਹਿਣਗੇ।
12 ਸਤੰਬਰ: ਬੱਦਲਵਾਈ ਅਤੇ ਮੀਂਹ ਦਾ ਅਸਰ ਸਿਰਫ਼ ਉੱਤਰੀ ਪੰਜਾਬ ਤੱਕ ਹੀ ਸੀਮਤ ਰਹਿਣ ਦੀ ਸੰਭਾਵਨਾ ਹੈ।
13 ਸਤੰਬਰ: ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕੁਝ ਇਲਾਕਿਆਂ ਵਿੱਚ ਕਿਣ-ਮਿਣ ਹੋ ਸਕਦੀ ਹੈ।
14 ਸਤੰਬਰ (ਸੋਮਵਾਰ): ਮੌਸਮ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲੇਗਾ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਲਈ 'ਯੈਲੋ ਅਲਰਟ' ਜਾਰੀ ਕਰਦਿਆਂ ਤੇਜ਼ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਨਾਲ ਪਾਰੇ ਵਿੱਚ ਥੋੜ੍ਹੀ ਗਿਰਾਵਟ ਦਰਜ ਕੀਤੀ ਜਾਵੇਗੀ। ਸੋਮਵਾਰ ਨੂੰ ਸੂਬੇ ਦੇ ਵੱਡੇ ਹਿੱਸੇ ਵਿੱਚ ਮੂਸਲਾਧਾਰ ਮੀਂਹ ਪੈਣ ਨਾਲ ਲੋਕਾਂ ਨੂੰ ਭਾਰੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲਣ ਦੀ ਪੂਰੀ ਉਮੀਦ ਹੈ।
Get all latest content delivered to your email a few times a month.