ਤਾਜਾ ਖਬਰਾਂ
ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਦੀ ਅੰਤਰਰਾਸ਼ਟਰੀ ਕੁਸ਼ਤੀ ਵਿੱਚ ਵਾਪਸੀ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ 2026 ਸੀਨੀਅਰ ਵਰਲਡ ਚੈਂਪੀਅਨਸ਼ਿਪ ਦੇ ਸਿਲੈਕਸ਼ਨ ਟ੍ਰਾਇਲ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਮੰਗੀ ਗਈ ਅੰਤਰਿਮ ਰਾਹਤ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ 14 ਸਤੰਬਰ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ ਵਿਖੇ ਹੋਣ ਵਾਲੇ ਚੋਣ ਟ੍ਰਾਇਲ ਵਿੱਚ ਉਨ੍ਹਾਂ ਦੇ ਉੱਤਰਨ ਦੇ ਸਾਰੇ ਰਸਤੇ ਫਿਲਹਾਲ ਬੰਦ ਹੋ ਗਏ ਹਨ।
ਜਸਟਿਸ ਸਵਰਣ ਕਾਂਤਾ ਸ਼ਰਮਾ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਸਪੱਸ਼ਟ ਕੀਤਾ ਕਿ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ (WFI) ਵੱਲੋਂ ਤੈਅ ਕੀਤੇ ਗਏ ਨਿਯਮ ਸਾਰੇ ਖਿਡਾਰੀਆਂ 'ਤੇ ਬਰਾਬਰ ਲਾਗੂ ਹੁੰਦੇ ਹਨ ਅਤੇ ਕਿਸੇ ਵੀ ਇੱਕ ਖਿਡਾਰੀ ਲਈ ਇਨ੍ਹਾਂ ਵਿੱਚ ਛੋਟ ਨਹੀਂ ਦਿੱਤੀ ਜਾ ਸਕਦੀ।
ਅਦਾਲਤ ਅਨੁਸਾਰ 7 ਸਤੰਬਰ 2026 ਦੇ ਸਰਕੂਲਰ ਵਿੱਚ 6 ਓਲੰਪਿਕ ਭਾਰ ਵਰਗਾਂ ਲਈ ਜੋ ਮਾਪਦੰਡ ਨਿਰਧਾਰਤ ਕੀਤੇ ਗਏ ਹਨ, ਉਨ੍ਹਾਂ ਦੀ ਪਾਲਣਾ ਜ਼ਰੂਰੀ ਹੈ। ਜੇਕਰ ਕਿਸੇ ਪਹਿਲਵਾਨ ਨੇ ਨਿਰਧਾਰਤ ਈਵੈਂਟਸ ਵਿੱਚ ਹਿੱਸਾ ਨਹੀਂ ਲਿਆ, ਤਾਂ ਉਹ ਫੈਡਰੇਸ਼ਨ ਦੀਆਂ ਤੈਅ ਸ਼੍ਰੇਣੀਆਂ ਵਿੱਚ ਫਿੱਟ ਨਹੀਂ ਬੈਠਦਾ। ਦੱਸਣਯੋਗ ਹੈ ਕਿ ਵਿਨੇਸ਼ ਫੋਗਾਟ ਨੇ WFI ਦੀ ਇਸੇ ਨਵੀਂ ਚੋਣ ਪ੍ਰਣਾਲੀ ਅਤੇ ਸਰਕੂਲਰ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।
Get all latest content delivered to your email a few times a month.