IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ ਦੇ ਪੋਸਟਰ ’ਤੇ SGPC ਦਾ ਇਤਰਾਜ਼,...

ਅਮਰੀਕੀ ਹੋਮਲੈਂਡ ਸੁਰੱਖਿਆ ਵਿਭਾਗ ਦੇ ਪੋਸਟਰ ’ਤੇ SGPC ਦਾ ਇਤਰਾਜ਼, ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਦਾ ਲਾਇਆ ਦੋਸ਼

Admin User - Sep 11, 2026 04:33 PM
IMG

ਅਮਰੀਕਾ ਦੇ ਹੋਮਲੈਂਡ ਸੁਰੱਖਿਆ ਵਿਭਾਗ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਸਾਂਝੇ ਕੀਤੇ ਗਏ ਇੱਕ ਪੋਸਟਰ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਜਤਾਇਆ ਹੈ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਅਮਰੀਕਾ ਦੇ ਦਿੱਲੀ ਸਥਿਤ ਦੂਤਾਵਾਸ ਨੂੰ ਪੱਤਰ ਭੇਜ ਕੇ ਆਪਣੀ ਨਾਰਾਜ਼ਗੀ ਦਰਜ ਕਰਵਾਈ ਹੈ।

ਐਡਵੋਕੇਟ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਅਮਰੀਕੀ ਸਰਕਾਰ ਕੋਲ ਉਠਾਉਣ।

ਉਨ੍ਹਾਂ ਕਿਹਾ ਕਿ ਅਮਰੀਕਾ ਦੀ ਆਰਥਿਕ ਅਤੇ ਸਮਾਜਿਕ ਤਰੱਕੀ ਵਿੱਚ ਪੰਜਾਬੀ ਅਤੇ ਸਿੱਖ ਭਾਈਚਾਰੇ ਦਾ ਅਹਿਮ ਯੋਗਦਾਨ ਰਿਹਾ ਹੈ। ਟਰੱਕਿੰਗ ਸਮੇਤ ਕਈ ਖੇਤਰਾਂ ਵਿੱਚ ਸਿੱਖ ਅਤੇ ਪੰਜਾਬੀ ਆਪਣੀ ਮਿਹਨਤ ਤੇ ਹੁਨਰ ਨਾਲ ਅਮਰੀਕੀ ਸਮਾਜ ਦੀ ਸੇਵਾ ਕਰ ਰਹੇ ਹਨ।

SGPC ਪ੍ਰਧਾਨ ਨੇ ਦੋਸ਼ ਲਾਇਆ ਕਿ ਪੋਸਟਰ ਵਿੱਚ ‘ਮਿਸਟਰ ਸਿੰਘ’ ਦਾ ਵਿਸ਼ੇਸ਼ ਤੌਰ ’ਤੇ ਜ਼ਿਕਰ ਕਰਨਾ ਪੰਜਾਬੀ ਅਤੇ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੇ ਵਾਹਨ ਚਲਾਉਣ ਨਾਲ ਸਬੰਧਤ ਮਾਮਲੇ ਨੂੰ ਉਸ ਦੇ ਨਾਮ, ਧਰਮ ਜਾਂ ਭਾਈਚਾਰੇ ਨਾਲ ਜੋੜਨਾ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਕਿਸੇ ਵੀ ਭਾਈਚਾਰੇ ਨੂੰ ਉਸ ਦੀ ਧਾਰਮਿਕ ਪਛਾਣ, ਨਾਮ ਜਾਂ ਪਹਿਰਾਵੇ ਦੇ ਆਧਾਰ ’ਤੇ ਨਿਸ਼ਾਨਾ ਬਣਾਉਣਾ ਬਹੁ-ਸੱਭਿਆਚਾਰਕ ਸਮਾਜ ਦੀਆਂ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਅਮਰੀਕੀ ਸਰਕਾਰ ਤੋਂ ਅਜਿਹੀ ਸਮੱਗਰੀ ਸਬੰਧੀ ਸਪੱਸ਼ਟੀਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਪੇਸ਼ਕਾਰੀ ਨਾਲ ਵੱਖ-ਵੱਖ ਭਾਈਚਾਰਿਆਂ ਵਿਚਕਾਰ ਭਰੋਸੇ ਅਤੇ ਸਾਂਝ ’ਤੇ ਮਾੜਾ ਅਸਰ ਪੈ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.