IMG-LOGO
ਹੋਮ ਪੰਜਾਬ: ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਨਾਂ ’ਤੇ ਸਿਰਫ਼...

ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇ ਨਾਂ ’ਤੇ ਸਿਰਫ਼ ਸਿਫ਼ਾਰਸ਼ੀ ਪੱਤਰ ਦੇਣ ਦਾ ਦੋਸ਼, ਰਾਜਾ ਵੜਿੰਗ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

Admin User - Sep 11, 2026 05:05 PM
IMG

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ। ਵੜਿੰਗ ਨੇ ਦਾਅਵਾ ਕੀਤਾ ਕਿ ਪਰਿਵਾਰ ਨੂੰ ਸਰਕਾਰੀ ਨੌਕਰੀ ਦਾ ਅਸਲ ਆਫ਼ਰ ਲੈਟਰ ਨਹੀਂ ਦਿੱਤਾ ਗਿਆ, ਸਗੋਂ ਸਥਾਨਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰ ਨੂੰ ਕੀਤੀ ਗਈ ਸਿਫ਼ਾਰਸ਼ ਦਾ ਪੱਤਰ ਹੀ ਸੌਂਪਿਆ ਗਿਆ।

ਉਨ੍ਹਾਂ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੂੰ ਇਹ ਪ੍ਰਭਾਵ ਦਿੱਤਾ ਗਿਆ ਕਿ ਉਨ੍ਹਾਂ ਨੂੰ ਨੌਕਰੀ ਦਾ ਆਫ਼ਰ ਲੈਟਰ ਮਿਲਿਆ ਹੈ। ਵੜਿੰਗ ਨੇ ਇਸ ਨੂੰ ਪੀੜਤ ਪਰਿਵਾਰ ਨਾਲ ਧੋਖਾਧੜੀ ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।

ਕਾਂਗਰਸ ਪ੍ਰਧਾਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤੁਰੰਤ ਬਰਖ਼ਾਸਤਗੀ ਦੀ ਆਪਣੀ ਮੰਗ ਮੁੜ ਦੁਹਰਾਈ। ਉਨ੍ਹਾਂ ਕਿਹਾ ਕਿ ਚੀਮਾ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਭਾਵੇਂ ਕਾਰਵਾਈ ਤੋਂ ਬਚਣ ਦੀ ਕੋਸ਼ਿਸ਼ ਕਰੇ, ਪਰ ਆਖ਼ਰਕਾਰ ਉਸ ਨੂੰ ਜਵਾਬ ਦੇਣਾ ਪਵੇਗਾ।

ਵੜਿੰਗ ਨੇ ਸਰਕਾਰ ਵੱਲੋਂ ਵਿਰੋਧੀ ਧਿਰ ’ਤੇ ਇਸ ਮਾਮਲੇ ਵਿੱਚ ਰਾਜਨੀਤੀ ਕਰਨ ਦੇ ਦੋਸ਼ਾਂ ਨੂੰ ਵੀ ਰੱਦ ਕੀਤਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਨਾਲ ਖੜ੍ਹਨਾ ਵਿਰੋਧੀ ਧਿਰ ਦੇ ਆਗੂ ਵਜੋਂ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ’ਤੇ ਸੰਘਰਸ਼ ਜਾਰੀ ਰੱਖੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਕੌਮੀ ਲੀਡਰਸ਼ਿਪ ਤੋਂ ਲੈ ਕੇ ਜ਼ਮੀਨੀ ਪੱਧਰ ਦੇ ਵਰਕਰਾਂ ਤੱਕ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ। ਵੜਿੰਗ ਨੇ ਇਹ ਵੀ ਦੱਸਿਆ ਕਿ ਹਰਪਾਲ ਚੀਮਾ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਵੱਲੋਂ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.