ਤਾਜਾ ਖਬਰਾਂ
ਐਸਪੀ ਮਨੋਜ ਗੋਰਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਿੰਟੂ ਸਿੰਘ ਪੁੱਤਰ ਹਰਜੀਤ ਸਿੰਘ, ਵਾਸੀ ਪਿੰਡ ਕਿਸ਼ਨਗੜ੍ਹ ਉਰਫ਼ ਚਨਾਰਥਲ, ਥਾਣਾ ਕੋਟਫੱਤਾ, ਬਠਿੰਡਾ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਮੌੜ ਵਿਖੇ ਮੁਕੱਦਮਾ ਨੰਬਰ 172 ਮਿਤੀ 10 ਸਤੰਬਰ 2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21ਸੀ/61/85 ਤਹਿਤ ਦਰਜ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਮੁਲਜ਼ਮ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਫਿਲਹਾਲ ਪੁਲਿਸ ਵੱਲੋਂ ਉਸ ਦੇ ਪਿਛੋਕੜ ਅਤੇ ਨਸ਼ਾ ਤਸਕਰੀ ਨਾਲ ਜੁੜੇ ਸੰਭਾਵਿਤ ਸੰਪਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਹੈਰੋਇਨ ਕਿੱਥੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ।
Get all latest content delivered to your email a few times a month.