ਤਾਜਾ ਖਬਰਾਂ
ਅੰਮ੍ਰਿਤਸਰ ਦੇ ਰਾਜਾਸਾਂਸੀ ਖੇਤਰ ਵਿੱਚ ਇੱਕ ਪੁਲਿਸ ਕਰਮਚਾਰੀ 'ਤੇ ਗੋਲੀਬਾਰੀ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਪਟਾ ਕੇ ਮੋਟਰਸਾਈਕਲ 'ਤੇ ਅਜਨਾਲਾ ਵੱਲ ਜਾ ਰਹੇ ਏ.ਐੱਸ.ਆਈ. ਜਸਵੰਤ ਸਿੰਘ 'ਤੇ ਭੱਲਾ ਪਿੰਡ ਨੇੜੇ ਇੱਕ ਅਣਪਛਾਤੇ ਵਿਅਕਤੀ ਨੇ ਗੋਲੀ ਚਲਾ ਦਿੱਤੀ। ਗੋਲੀ ਏ.ਐੱਸ.ਆਈ. ਦੇ ਸਿਰ ਵਿੱਚ ਲੱਗੀ, ਪਰ ਭਾਰੀ ਜ਼ਖ਼ਮੀ ਹੋਣ ਦੇ ਬਾਵਜੂਦ ਉਨ੍ਹਾਂ ਹਿੰਮਤ ਨਹੀਂ ਹਾਰੀ ਅਤੇ ਖ਼ੁਦ ਮੋਟਰਸਾਈਕਲ ਚਲਾ ਕੇ ਥਾਣਾ ਅਜਨਾਲਾ ਪਹੁੰਚੇ, ਜਿੱਥੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਅੰਮ੍ਰਿਤਸਰ ਦੇ ਹਸਪਤਾਲ ਦਾਖ਼ਲ ਕਰਵਾਇਆ।
ਮਾਮਲੇ ਦੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਗੁਰਪ੍ਰੀਤ ਨੇ ਦੱਸਿਆ ਕਿ ਪੁਲਿਸ ਵੱਲੋਂ ਘਟਨਾ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਅਣਪਛਾਤੇ ਹਮਲਾਵਰ ਦੀ ਭਾਲ ਵਿੱਚ ਛਾਪੇਮਾਰੀ ਜਾਰੀ ਹੈ। ਹਸਪਤਾਲ 'ਚ ਜ਼ੇਰੇ-ਇਲਾਜ ਏ.ਐੱਸ.ਆਈ. ਜਸਵੰਤ ਸਿੰਘ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪੁਲਿਸ ਆਸ-ਪਾਸ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਹਮਲਾਵਰ ਦੀ ਪਛਾਣ ਕੀਤੀ ਜਾ ਸਕੇ।
Get all latest content delivered to your email a few times a month.