IMG-LOGO
ਹੋਮ ਪੰਜਾਬ: ਸਰਹਾਲੀ RPG ਅਟੈਕ ਦੇ ਮੁਲਜ਼ਮ ਜਗਮੀਤ ਸਿੰਘ ਦਾ ਸ਼ਰੇਆਮ ਕਤਲ:...

ਸਰਹਾਲੀ RPG ਅਟੈਕ ਦੇ ਮੁਲਜ਼ਮ ਜਗਮੀਤ ਸਿੰਘ ਦਾ ਸ਼ਰੇਆਮ ਕਤਲ: ਨੌਸ਼ਹਿਰਾ ਪੰਨੂਆਂ 'ਚ ਬਾਈਕ ਸਵਾਰਾਂ ਨੇ ਮਾਰੀਆਂ ਗੋਲੀਆਂ, ਪ੍ਰਭ ਦਾਸੂਵਾਲ ਗੈਂਗ ਨੇ ਲਈ ਜ਼ਿੰਮੇਵਾਰੀ

Admin User - Sep 12, 2026 11:08 AM
IMG

ਜ਼ਿਲ੍ਹਾ ਤਰਨ ਤਾਰਨ ਦੇ ਥਾਣਾ ਸਰਹਾਲੀ 'ਤੇ ਹੋਏ ਚਰਚਿਤ ਆਰ.ਪੀ.ਜੀ. (RPG) ਅਟੈਕ ਮਾਮਲੇ 'ਚ ਨਾਮਜ਼ਦ ਰਹੇ ਜਗਮੀਤ ਸਿੰਘ ਦਾ ਨੌਸ਼ਹਿਰਾ ਪੰਨੂਆਂ ਅੱਡੇ 'ਤੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਗਮੀਤ ਸਿੰਘ ਹਾਲ ਹੀ ਵਿੱਚ ਅਦਾਲਤ ਤੋਂ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ।


ਘਟਨਾ ਸਮੇਂ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਜਗਮੀਤ ਸਿੰਘ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਗਮੀਤ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਇਤਲਾਹ ਮਿਲਦੇ ਹੀ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਆਰੰਭ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਦੇ ਸੀ.ਸੀ.ਟੀ.ਵੀ. (CCTV) ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।


ਇਸ ਦੌਰਾਨ ਸੋਸ਼ਲ ਮੀਡੀਆ 'ਤੇ 'ਪ੍ਰਭ ਦਾਸੂਵਾਲ ਗੈਂਗ' ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਇਰਲ ਪੋਸਟ ਦੀ ਸੱਚਾਈ ਅਤੇ ਕਤਲ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਅਧਿਕਾਰਤ ਤੌਰ 'ਤੇ ਇਸ ਦਾਅਵੇ ਦੀ ਪੁਸ਼ਟੀ ਹੋਣੀ ਹਾਲੇ ਬਾਕੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.