IMG-LOGO
ਹੋਮ ਰਾਸ਼ਟਰੀ, ਹਰਿਆਣਾ, ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸੰਧੂ ਦੇ ਪੁੱਤਰ ਗਗਨਜੋਤ ਸੰਧੂ...

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸੰਧੂ ਦੇ ਪੁੱਤਰ ਗਗਨਜੋਤ ਸੰਧੂ ਵੱਲੋਂ ਖ਼ੁਦਕੁਸ਼ੀ: ਰੋਪੜ 'ਚ ਫਾਰਮ ਹਾਊਸ 'ਚ ਆਪੇ ਨੂੰ ਮਾਰੀ ਗੋਲੀ

Admin User - Sep 12, 2026 02:16 PM
IMG

ਹਰਿਆਣਾ ਦੇ ਸਾਬਕਾ ਖੇਤੀਬਾੜੀ ਮੰਤਰੀ ਸਵ. ਜਸਵਿੰਦਰ ਸਿੰਘ ਸੰਧੂ ਦੇ 48 ਸਾਲਾ ਪੁੱਤਰ ਗਗਨਜੋਤ ਸੰਧੂ ਵੱਲੋਂ ਬੀਤੇ ਦਿਨ ਖ਼ੁਦਕੁਸ਼ੀ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਚੰਡੀਗੜ੍ਹ ਤੋਂ ਆਉਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਦੇ ਰੋਪੜ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪਖਰਾਲੀ ਵਿਖੇ ਆਪਣੇ ਕਾਕੋਟ ਫਾਰਮ ਹਾਊਸ ਵਿੱਚ ਇਕੱਲੇ ਹੁੰਦਿਆਂ ਆਪਣੇ ਆਪ ਨੂੰ ਗੋਲੀ ਮਾਰ ਲਈ।


ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ 'ਚ ਲੈ ਕੇ ਰੋਪੜ ਦੇ ਸਿਵਲ ਹਸਪਤਾਲ ਪਹੁੰਚਾਇਆ। ਪੋਸਟਮਾਰਟਮ ਤੋਂ ਬਾਅਦ ਦੇਹ ਦੇਰ ਰਾਤ ਉਨ੍ਹਾਂ ਦੇ ਜੱਦੀ ਪਿੰਡ ਗੁਮਥਲਾ ਗਾਧੂ (ਕੁਰੂਕਸ਼ੇਤਰ) ਲਿਆਂਦੀ ਗਈ, ਜਿੱਥੇ ਅੱਜ ਸ਼ਨੀਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਹਾਲਾਂਕਿ, ਪੁਲਿਸ ਵੱਲੋਂ ਇਸ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।


ਜ਼ਿਕਰਯੋਗ ਹੈ ਕਿ ਗਗਨਜੋਤ ਸੰਧੂ ਆਪਣੇ ਪਿੰਡ ਗੁਮਥਲਾ ਗਾਧੂ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਸਨ ਅਤੇ ਉਨ੍ਹਾਂ ਨੇ 2016 'ਚ ਪਿੰਡ 'ਚ ਵਾਈ-ਫਾਈ ਸਹੂਲਤ ਸ਼ੁਰੂ ਕਰਵਾ ਕੇ ਇਸ ਨੂੰ ਹਰਿਆਣਾ ਦੀ ਪਹਿਲੀ ਹਾਈ-ਟੈਕ ਪੰਚਾਇਤ ਬਣਾਇਆ ਸੀ। ਉਨ੍ਹਾਂ ਦੇ ਪਿਤਾ ਜਸਵਿੰਦਰ ਸੰਧੂ ਪਿਹੋਵਾ ਤੋਂ ਚਾਰ ਵਾਰ ਵਿਧਾਇਕ ਰਹੇ ਸਨ, ਜਿਨ੍ਹਾਂ ਦਾ 2019 'ਚ ਦੇਹਾਂਤ ਹੋ ਗਿਆ ਸੀ। ਗਗਨਜੋਤ ਆਪਣੇ ਪਿੱਛੇ ਪਤਨੀ ਸਿਮਰਨਜੀਤ ਕੌਰ ਅਤੇ ਦੋ ਪੁੱਤਰ ਛੱਡ ਗਏ ਹਨ, ਜਿਨ੍ਹਾਂ 'ਚੋਂ ਇੱਕ ਪੁੱਤਰ ਚੰਡੀਗੜ੍ਹ ਅਤੇ ਛੋਟਾ ਪੁੱਤਰ ਸਪੇਨ 'ਚ ਪੜ੍ਹਾਈ ਕਰ ਰਿਹਾ ਹੈ। ਇਸ ਘਟਨਾ ਨਾਲ ਇਲਾਕੇ 'ਚ ਸ਼ੋਕ ਦੀ ਲਹਿਰ ਫੈਲ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.