IMG-LOGO
ਹੋਮ ਪੰਜਾਬ: ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਨਹੀਂ ਰਹੇ, ਸੁਖਬੀਰ...

ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਨਹੀਂ ਰਹੇ, ਸੁਖਬੀਰ ਬਾਦਲ ਨੇ ਜਤਾਇਆ ਡੂੰਘਾ ਦੁੱਖ

Admin User - Sep 12, 2026 05:06 PM
IMG

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਅਕਾਲੀ ਦਲ ਅਤੇ ਪੰਜਾਬ ਦੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ।

ਵਰਿੰਦਰ ਸਿੰਘ ਬਾਜਵਾ ਨੇ 1980 ਦੇ ਦਹਾਕੇ ਦੌਰਾਨ ਅਕਾਲੀ ਦਲ ਨਾਲ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। 1995 ਵਿੱਚ ਉਹ ਹੁਸ਼ਿਆਰਪੁਰ ਹਲਕੇ ਦੇ ਪ੍ਰਧਾਨ ਚੁਣੇ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਵਿੱਚ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਈਆਂ। ਉਹ 2004 ਤੋਂ 2010 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਰਹੇ ਅਤੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਵੀ ਸੇਵਾ ਕੀਤੀ।

ਬਾਜਵਾ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅਕਾਲੀ ਦਲ ਦੇ ਮਜ਼ਬੂਤ ਆਗੂਆਂ ਵਿੱਚ ਗਿਣਿਆ ਜਾਂਦਾ ਸੀ। ਉਹ ਕੁਝ ਸਮੇਂ ਲਈ ਕਾਂਗਰਸ ਵਿੱਚ ਵੀ ਗਏ ਸਨ, ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਿੰਦਰ ਸਿੰਘ ਬਾਜਵਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਉਨ੍ਹਾਂ ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਅਕਾਲੀ ਦਲ ਪਰਿਵਾਰ ਦਾ ਅਨਿੱਖੜਵਾਂ ਹਿੱਸਾ ਸਨ। ਉਨ੍ਹਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਹਾਕਿਆਂ ਤੱਕ ਮਿਹਨਤ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਰਹੇ। ਸੁਖਬੀਰ ਬਾਦਲ ਨੇ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.