ਤਾਜਾ ਖਬਰਾਂ
ਕਮੇਟੀ ਮੁਤਾਬਕ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿੱਚ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਲੈ ਕੇ 1966 ਤੱਕ ਦਾ ਸਿੱਖ ਅਤੇ ਪੰਜਾਬ ਦਾ ਇਤਿਹਾਸ ਵਿਦਿਆਰਥੀਆਂ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਇਆ ਜਾਂਦਾ ਸੀ। ਨਵੇਂ ਸਿਲੇਬਸ ਵਿੱਚ ਇਸ ਵਿਸ਼ੇ ਨੂੰ ਲਾਜ਼ਮੀ ਤੋਂ ਹਟਾ ਕੇ ਆਪਸ਼ਨਲ ਕਰ ਦਿੱਤਾ ਗਿਆ ਹੈ, ਜਿਸ ਨੂੰ ਕਮੇਟੀ ਨੇ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਥੇਦਾਰ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਪਿਛੋਕੜ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ 1882 ਵਿੱਚ ਲਾਹੌਰ ਵਿਖੇ ਯੂਨੀਵਰਸਿਟੀ ਆਫ ਪੰਜਾਬ ਦੇ ਰੂਪ ਵਿੱਚ ਇਸ ਦੀ ਸਥਾਪਨਾ ਹੋਈ ਸੀ ਅਤੇ ਵੰਡ ਤੋਂ ਬਾਅਦ ਇਸ ਦਾ ਪੁਨਰਗਠਨ ਕਰਕੇ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਜੋਂ ਸਥਾਪਨਾ ਕੀਤੀ ਗਈ।
ਕਮੇਟੀ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਸਿਲੇਬਸ ਵਿੱਚ ਘੱਟ ਮਹੱਤਤਾ ਦੇਣਾ ਪੰਜਾਬ ਦੀ ਇਤਿਹਾਸਕ ਵਿਰਾਸਤ ਨਾਲ ਨਿਆਂ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਖੇਤਰ ਦੇ ਇਤਿਹਾਸ ਅਤੇ ਵਿਰਾਸਤ ਨਾਲ ਜਾਣੂ ਕਰਵਾਉਣਾ ਵਿਦਿਅਕ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।
ਉਨ੍ਹਾਂ ਪੰਜਾਬ ਨਾਲ ਜੁੜੇ ਮੁੱਦਿਆ
Get all latest content delivered to your email a few times a month.