IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਦੇ ਨਵੇਂ ਸਿਲੇਬਸ ’ਤੇ ਹਵਾਰਾ ਕਮੇਟੀ ਨਾਰਾਜ਼, ਸਿੱਖ...

ਪੰਜਾਬ ਯੂਨੀਵਰਸਿਟੀ ਦੇ ਨਵੇਂ ਸਿਲੇਬਸ ’ਤੇ ਹਵਾਰਾ ਕਮੇਟੀ ਨਾਰਾਜ਼, ਸਿੱਖ ਤੇ ਪੰਜਾਬ ਇਤਿਹਾਸ ਨੂੰ ਆਪਸ਼ਨਲ ਕਰਨ ਦਾ ਵਿਰੋਧ

Admin User - Sep 12, 2026 05:23 PM
IMG

 ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਵੱਲੋਂ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਲਾਜ਼ਮੀ ਵਿਸ਼ੇ ਦੀ ਥਾਂ ਆਪਸ਼ਨਲ ਕਰਨ ਦੇ ਫ਼ੈਸਲੇ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਕਮੇਟੀ ਨੇ ਇਸ ਕਦਮ ਨੂੰ ਸਿੱਖ ਇਤਿਹਾਸ ਅਤੇ ਪੰਜਾਬ ਦੀ ਵਿਰਾਸਤ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਕਮੇਟੀ ਮੁਤਾਬਕ ਪਹਿਲਾਂ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵਿੱਚ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਲੈ ਕੇ 1966 ਤੱਕ ਦਾ ਸਿੱਖ ਅਤੇ ਪੰਜਾਬ ਦਾ ਇਤਿਹਾਸ ਵਿਦਿਆਰਥੀਆਂ ਨੂੰ ਲਾਜ਼ਮੀ ਤੌਰ ’ਤੇ ਪੜ੍ਹਾਇਆ ਜਾਂਦਾ ਸੀ। ਨਵੇਂ ਸਿਲੇਬਸ ਵਿੱਚ ਇਸ ਵਿਸ਼ੇ ਨੂੰ ਲਾਜ਼ਮੀ ਤੋਂ ਹਟਾ ਕੇ ਆਪਸ਼ਨਲ ਕਰ ਦਿੱਤਾ ਗਿਆ ਹੈ, ਜਿਸ ਨੂੰ ਕਮੇਟੀ ਨੇ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ।

ਪ੍ਰੈਸ ਨੂੰ ਜਾਰੀ ਬਿਆਨ ਵਿੱਚ ਜਥੇਦਾਰ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਸਿੰਘ, ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਡਾ. ਸੁਖਦੇਵ ਸਿੰਘ ਬਾਬਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਪਿਛੋਕੜ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਡੂੰਘੀ ਤਰ੍ਹਾਂ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ 1882 ਵਿੱਚ ਲਾਹੌਰ ਵਿਖੇ ਯੂਨੀਵਰਸਿਟੀ ਆਫ ਪੰਜਾਬ ਦੇ ਰੂਪ ਵਿੱਚ ਇਸ ਦੀ ਸਥਾਪਨਾ ਹੋਈ ਸੀ ਅਤੇ ਵੰਡ ਤੋਂ ਬਾਅਦ ਇਸ ਦਾ ਪੁਨਰਗਠਨ ਕਰਕੇ ਚੰਡੀਗੜ੍ਹ ਵਿਖੇ ਪੰਜਾਬ ਯੂਨੀਵਰਸਿਟੀ ਵਜੋਂ ਸਥਾਪਨਾ ਕੀਤੀ ਗਈ।

ਕਮੇਟੀ ਆਗੂਆਂ ਨੇ ਦੋਸ਼ ਲਾਇਆ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਸਿਲੇਬਸ ਵਿੱਚ ਘੱਟ ਮਹੱਤਤਾ ਦੇਣਾ ਪੰਜਾਬ ਦੀ ਇਤਿਹਾਸਕ ਵਿਰਾਸਤ ਨਾਲ ਨਿਆਂ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਖੇਤਰ ਦੇ ਇਤਿਹਾਸ ਅਤੇ ਵਿਰਾਸਤ ਨਾਲ ਜਾਣੂ ਕਰਵਾਉਣਾ ਵਿਦਿਅਕ ਸੰਸਥਾਵਾਂ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।

ਉਨ੍ਹਾਂ ਪੰਜਾਬ ਨਾਲ ਜੁੜੇ ਮੁੱਦਿਆ

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.