IMG-LOGO
ਹੋਮ ਪੰਜਾਬ: ਬਲਕੌਰ ਸਿੰਘ ਨੇ ਸ਼ੁਰੂ ਕੀਤੀਆਂ ਵਰਕਰ ਮਿਲਣੀਆਂ, ਪੰਜਾਬ ਸਰਕਾਰ ਦੀ...

ਬਲਕੌਰ ਸਿੰਘ ਨੇ ਸ਼ੁਰੂ ਕੀਤੀਆਂ ਵਰਕਰ ਮਿਲਣੀਆਂ, ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

Admin User - Sep 12, 2026 09:29 PM
IMG

ਮਾਨਸਾ ਵਿੱਚ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਵਰਕਰਾਂ ਨਾਲ ਮਿਲਣੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਮਾਨਸਾ ਦੇ ਗਊਸ਼ਾਲਾ ਭਵਨ ਵਿੱਚ ਹੋਈ ਇੱਕ ਵਰਕਰ ਮਿਲਣੀ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਸੂਬੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਕਈ ਸਵਾਲ ਉਠਾਏ।

ਬਲਕੌਰ ਸਿੰਘ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਜੇਲ੍ਹਾਂ ਤੋਂ ਬਾਹਰ ਆਏ ਕਈ ਲੋਕ ਅੱਜ ਗੰਨਮੈਨਾਂ ਨਾਲ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਆਮ ਲੋਕਾਂ ਦਾ ਸਿਸਟਮ ’ਤੇ ਭਰੋਸਾ ਕਿਵੇਂ ਬਣਿਆ ਰਹਿ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਗੁਰਦਾਸਪੁਰ ਵਿੱਚ ਇਸ ਤਰ੍ਹਾਂ ਦੀ ਸਥਿਤੀ ਦੇਖਣ ਨੂੰ ਮਿਲਦੀ ਸੀ, ਪਰ ਹੁਣ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਫੈਸਲੇ ਅਤੇ ਕਾਰਵਾਈਆਂ ਕੀਤੀਆਂ ਜਾ ਸਕਦੀਆਂ ਹਨ, ਜਿਨ੍ਹਾਂ ਬਾਰੇ ਇਸ ਸਮੇਂ ਕੁਝ ਕਹਿਣਾ ਮੁਸ਼ਕਲ ਹੈ।

ਮਾਨਸਾ ਦੀ ਬੀਆਈਪੀ ਕਚਹਿਰੀ ਰੋਡ ਨਾਲ ਸਬੰਧਤ ਕਥਿਤ ਘਪਲੇ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਚੰਡੀਗੜ੍ਹ ਵੱਲੋਂ ਦਰਜ ਕੇਸ ’ਤੇ ਵੀ ਬਲਕੌਰ ਸਿੰਘ ਨੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਚਲਦਿਆਂ ਹੀ ਸੜਕਾਂ ’ਤੇ ਕਾਫਲੇ ਚੱਲਦੇ ਹਨ ਅਤੇ ਜੇਕਰ ਇਸ ਮਾਮਲੇ ਵਿੱਚ ਹੁਣ ਕੇਸ ਦਰਜ ਕੀਤਾ ਗਿਆ ਹੈ ਤਾਂ ਇਹ ਇੱਕ ਚੰਗਾ ਕਦਮ ਹੈ।

ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ’ਤੇ ਵੀ ਚਿੰਤਾ ਜਤਾਈ। ਬਲਕੌਰ ਸਿੰਘ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਇਸ ’ਤੇ ਕਾਬੂ ਪਾਉਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਵਰਕਰ ਮਿਲਣੀ ਰਾਹੀਂ ਬਲਕੌਰ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਅੱਗੇ ਵਧਾਉਣ ਦੇ ਸੰਕੇਤ ਦਿੱਤੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.