ਤਾਜਾ ਖਬਰਾਂ
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਤੋਂ ਵੱਡੇ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਲਾਸਬੇਲਾ ਜ਼ਿਲ੍ਹੇ ਵਿੱਚ N-25 ਰਾਸ਼ਟਰੀ ਰਾਜਮਾਰਗ ’ਤੇ ਪਾਕਿਸਤਾਨੀ ਸੁਰੱਖਿਆ ਬਲਾਂ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ। ਸ਼ੁਰੂਆਤੀ ਰਿਪੋਰਟਾਂ ਮੁਤਾਬਕ ਹਮਲੇ ਵਿੱਚ 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ ਕਈ ਹੋਰ ਜਵਾਨਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਘਟਨਾ ਲਾਸਬੇਲਾ ਦੇ ਕਸ਼ਾਰੀ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਫਰੰਟੀਅਰ ਫੋਰਸ ਦੇ ਕਰੀਬ 15 ਵਾਹਨਾਂ ਦਾ ਕਾਫਲਾ ਇਲਾਕੇ ਵਿੱਚੋਂ ਲੰਘ ਰਿਹਾ ਸੀ, ਜਿਸ ਦੌਰਾਨ ਉਸ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕੀਤਾ ਗਿਆ।
ਧਮਾਕੇ ਤੋਂ ਬਾਅਦ ਇੱਕ ਸੁਰੱਖਿਆ ਵਾਹਨ ਨੂੰ ਅੱਗ ਲੱਗ ਗਈ। ਜ਼ਖਮੀ ਸੈਨਿਕਾਂ ਨੂੰ ਮੁੱਢਲੇ ਇਲਾਜ ਲਈ ਬੇਲਾ ਕੈਂਪ ਪਹੁੰਚਾਇਆ ਗਿਆ। ਹਮਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਕਾਰਵਾਈ ਕੀਤੇ ਜਾਣ ਦੀ ਜਾਣਕਾਰੀ ਹੈ।
Get all latest content delivered to your email a few times a month.