IMG-LOGO
ਹੋਮ ਪੰਜਾਬ: ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਗੋਲੀਬਾਰੀ ਤੋਂ ਬਾਅਦ...

ਲੁਧਿਆਣਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਗੋਲੀਬਾਰੀ ਤੋਂ ਬਾਅਦ ਇਲਾਕਾ ਸੀਲ

Admin User - Sep 13, 2026 04:48 PM
IMG

ਲੁਧਿਆਣਾ ਦੇ ਆਤਮਾ ਪਾਰਕ ਨੇੜੇ ਐਤਵਾਰ ਨੂੰ ਪੁਲਿਸ ਅਤੇ ਕਥਿਤ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਮੁਤਾਬਕ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਟੀਮ ਕਾਰਵਾਈ ਲਈ ਪਹੁੰਚੀ ਸੀ, ਜਿਸ ਦੌਰਾਨ ਦੂਜੇ ਪਾਸਿਓਂ ਗੋਲੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਪੁਲਿਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ।

ਇਸ ਮੁੱਠਭੇੜ ਦੌਰਾਨ ਦੋ ਗੈਂਗਸਟਰਾਂ ਦੇ ਗੋਲੀ ਲੱਗਣ ਦੀ ਸੂਚਨਾ ਹੈ। ਹਾਲਾਂਕਿ ਜ਼ਖ਼ਮੀਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਸਥਿਤੀ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।

ਸਥਾਨਕ ਲੋਕਾਂ ਮੁਤਾਬਕ ਗੋਲੀਬਾਰੀ ਤੋਂ ਪਹਿਲਾਂ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਝੜਪ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ।

ਪੁਲਿਸ ਅਤੇ ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ। ਸਬੂਤ ਇਕੱਠੇ ਕਰਨ ਲਈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁੱਠਭੇੜ ਦੇ ਕਾਰਨਾਂ ਤੇ ਘਟਨਾ ਨਾਲ ਜੁੜੇ ਹੋਰ ਤੱਥਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.