IMG-LOGO
ਹੋਮ ਪੰਜਾਬ: 2027 ਦੀਆਂ ਚੋਣਾਂ ਲਈ ਅਕਾਲੀ ਦਲ ਦੀ ਤਿਆਰੀ ਤੇਜ਼, 9...

2027 ਦੀਆਂ ਚੋਣਾਂ ਲਈ ਅਕਾਲੀ ਦਲ ਦੀ ਤਿਆਰੀ ਤੇਜ਼, 9 ਮੈਂਬਰੀ ਮੈਨੀਫੈਸਟੋ ਕਮੇਟੀ ਗਠਿਤ

Admin User - Sep 13, 2026 05:04 PM
IMG

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਚੋਣ ਮੈਨੀਫੈਸਟੋ ਤਿਆਰ ਕਰਨ ਲਈ 9 ਮੈਂਬਰੀ ਕਮੇਟੀ ਦਾ ਗਠਨ ਕੀਤਾ।

ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਕਮੇਟੀ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪਾਰਟੀ ਦੇ ਵੱਖ-ਵੱਖ ਵਿੰਗਾਂ, ਜਿਵੇਂ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗਾਂ ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਡਾ. ਦਲਜੀਤ ਸਿੰਘ ਚੀਮਾ ਮੁਤਾਬਕ ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਕਰਮਚਾਰੀਆਂ ਅਤੇ ਹੋਰ ਵਰਗਾਂ ਨਾਲ ਮੁਲਾਕਾਤ ਕਰੇਗੀ। ਇਸ ਦੌਰਾਨ ਲੋਕਾਂ ਦੀਆਂ ਉਮੀਦਾਂ, ਸਮੱਸਿਆਵਾਂ ਅਤੇ ਤਰਜੀਹਾਂ ਬਾਰੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ।

ਪਾਰਟੀ ਦਾ ਕਹਿਣਾ ਹੈ ਕਿ ਲੋਕਾਂ ਤੋਂ ਮਿਲਣ ਵਾਲੇ ਸੁਝਾਵਾਂ ਦੇ ਆਧਾਰ ’ਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੈਨੀਫੈਸਟੋ ਤਿਆਰ ਕੀਤਾ ਜਾਵੇਗਾ, ਤਾਂ ਜੋ ਇਸ ਵਿੱਚ ਪੰਜਾਬ ਦੇ ਲੋਕਾਂ ਦੀਆਂ ਆਵਾਜ਼ਾਂ ਅਤੇ ਭਵਿੱਖੀ ਉਮੀਦਾਂ ਨੂੰ ਪ੍ਰਮੁੱਖਤਾ ਦਿੱਤੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.